Share on Facebook Share on Twitter Share on Google+ Share on Pinterest Share on Linkedin ਦੂਜੀ ਕਾਰ ਤੋਂ ਅੱਗੇ ਨਿਕਲਣ ਦੀ ਹੋੜ ਵਿੱਚ ਸਵਿਫ਼ਟ ਕਾਰ ਡਿਵਾਈਡਰ ਟੱਪ ਕੇ ਇਨੋਵਾ ਵਿੱਚ ਵੱਜੀ, 2 ਜ਼ਖ਼ਮੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ: ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਵਾਹਨ ਚਾਲਕ ਇਕ ਦੂਜੇ ਨਾਲ ਰੇਸਾਂ ਲਗਾਉਂਦੇ ਰਹਿੰਦੇ ਹਨ। ਇਸ ਤਰਾਂ ਕਰਕੇ ਉਹ ਆਪਣੀ ਜਾਨ ਤਾਂ ਖਤਰੇ ਵਿਚ ਪਾਉਂਦੇ ਹੀ ਹਨ ਸਗੋੱ ਹੋਰਨਾਂ ਲੋਕਾਂ ਦੀ ਜਾਨ ਨੂੰ ਵੀ ਖਤਰੇ ਵਿਚ ਪਾ ਦਿੰਦੇ ਹਨ। ਸਥਾਨਕ ਫੇਜ਼-11 ਵਿੱਚ ਵੀ ਦੋ ਕਾਰ ਚਾਲਕਾਂ ਵੱਲੋਂ ਰੇਸਾਂ ਲਗਾਏ ਜਾਣ ਦੌਰਾਨ ਇਕ ਕਾਰ ਹਾਦਸਾ ਗ੍ਰਸਤ ਹੋ ਗਈ। ਇਸ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫੇਜ਼-11 ਤੋਂ ਚੰਡੀਗੜ੍ਹ ਨੂੰ ਜਾਂਦੀ ਸੜਕ ਉਪਰ ਦੁਪਹਿਰ ਕਰੀਬ ਇਕ ਵਜੇ ਇੱਕ ਕੇਵਿਡ ਕਾਰ ਅਤੇ ਇੱਕ ਸਵਿਸਟ ਕਾਰ ਫੇਜ਼-11 ਤੋਂ ਚੰਡੀਗੜ੍ਹ ਨੂੰ ਜਾਂਦੇ ਹੋਏ ਆਪਸ ਵਿਚ ਰੇਸਾਂ ਲਗਾ ਕੇ ਇਕ ਦੂਜੇ ਤੋਂ ਅੱਗੇ ਨਿਕਲਣ ਦਾ ਯਤਨ ਕਰ ਰਹੇ ਸਨ। ਸਵਿਫ਼ਟ ਕਾਰ ਉਪਰ ਭਾਰਤ ਸਰਕਾਰ ਦੀ ਪਲੇਟ ਵੀ ਲੱਗੀ ਹੋਈ ਸੀ। ਇਸੇ ਦੌਰਾਨ ਸਵਿਫ਼ਟ ਕਾਰ ਚਾਲਕ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਟੱਪ ਕੇ ਦੂਜੀ ਸਾਈਡ ਤੋਂ ਆਉਂਦੀ ਇਨੋਵਾ ਨੰਬਰ ਪੀਬੀ-01-5144 ਨਾਲ ਟਕਰਾਅ ਗਈ। ਇਸ ਹਾਦਸੇ ਵਿੱਚ ਸਵਿਫ਼ਟ ਕਾਰ ਵਿੱਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਫੇਜ਼-11 ਥਾਣੇ ’ਚੋਂ ਮੌਕੇ ਉਪਰ ਪਹੁੰਚੇ ਜਾਂਚ ਅਧਿਕਾਰੀ ਏਐਸਆਈ ਵਰਿੰਦਰ ਸਿੰਘ ਅਤੇ ਹੋਰਨਾਂ ਪੁਲੀਸ ਕਰਮਚਾਰੀਆਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀਆਂ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਹ ਹਾਦਸਾ ਏਨਾ ਭਿਆਨਕ ਸੀ ਕਿ ਇਸ ਹਾਦਸੇ ਦੌਰਾਨ ਕਾਰਾਂ ਦੇ ਟਕਰਾਉਣ ਦੀ ਆਵਾਜ ਇਕ ਕਿਲੋਮੀਟਰ ਤੱਕ ਸੁਣੀ ਗਈ। ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਫੇਜ਼-11 ਦੇ ਐਸਐਚਓ ਅਮਰਪ੍ਰੀਤ ਸਿੰਘ ਅਤੇ ਏਐਸਆਈ ਕਮ ਜਾਂਚ ਅਧਿਕਾਰੀ ਵਰਿੰਦਰ ਸਿੰਘ ਨੇ ਦੱਸਿਆ ਕਿ ਸਵਿਫ਼ਟ ਕਾਰ ਵਿੱਚ ਜ਼ਖ਼ਮੀ ਹੋਏ ਦੋ ਜ਼ਖ਼ਮੀਆਂ ਨੂੰ ਪੁਲੀਸ ਵੱਲੋਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਂਚ ਅਧਿਕਾਰੀ ਦੇ ਬਿਆਨਾਂ ’ਤੇ ਡੀਡੀਆਰ ਦਰਜ ਕੀਤੀ ਗਈ ਹੈ ਅਤੇ ਹਾਦਸਾ ਗ੍ਰਸਤ ਕਾਰਾਂ ਨੂੰ ਪੁਲੀਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ