Nabaz-e-punjab.com

ਚੱਪੜਚਿੜੀ ਸਵਰਾਜ ਫੈਕਟਰੀ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਕਾਰ ਚਾਲਕ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਇੱਥੋਂ ਦੇ ਨਜ਼ਦੀਕੀ ਪਿੰਡ ਚੱਪੜਚਿੜੀ ਖੁਰਦ ਸਥਿਤ ਸਵਰਾਜ ਫੈਕਟਰੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕਾਰ ਚਾਲਕ ਜ਼ਖ਼ਮੀ ਹੋ ਗਿਆ ਜਦੋਂਕਿ ਹਾਦਸਾ ਗ੍ਰਸਤ ਕਾਰ ਬੂਰੀ ਤਰ੍ਹਾਂ ਚਕਨਾਚੂਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਪਿਲ ਕੁਮਾਰ ਪੁੱਤਰ ਪਿਆਰੇ ਲਾਲ ਵਾਸੀ ਗਿਲਕੋ ਵੈਲੀ ਰਾਤ ਵੇਲੇ ਖਰੜ ਤੋਂ ਵਾਇਆ ਜੰਗੀ ਯਾਦਗਾਰ ਚੱਪੜਚਿੜੀ ਦੇ ਰਸਤੇ ਮੁਹਾਲੀ ਜਾ ਰਿਹਾ ਸੀ। ਜਿਵੇਂ ਹੀ ਉਹ ਜੰਗੀ ਯਾਦਗਾਰ ਵੱਲ ਮੁੜਨ ਲੱਗਾ ਤਾਂ ਉਸ ਦੀ ਕਾਰ ਅੱਗੇ ਜਾ ਰਹੇ ਵੱਡੇ ਟਰੱਕ ਟਰਾਲੇ ਦੇ ਪਿੱਛੇ ਵਿੱਚ ਵੜੀ। ਜਿਸ ਕਾਰਨ ਕਾਰ ਬੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਾਲਕ ਨੂੰ ਵੀ ਸੱਟਾਂ ਲੱਗੀਆਂ। ਥਾਣਾ ਬਲੌਂਗੀ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੇਕਰ ਕਾਰ ਚਾਲਕ ਨੇ ਲਿਖਤੀ ਸ਼ਿਕਾਇਤ ਦਿੱਤੀ ਤਾਂ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਵਰਾਜ ਫੈਕਟਰੀ ਨੇੜੇ ਅਕਸਰ ਭਾਰੀ ਵਾਹਨ ਸੜਕ ਕਿਨਾਰੇ ਖੜੇ ਰਹਿੰਦੇ ਹਨ। ਜਿਸ ਕਾਰਨ ਹੁਣ ਤੱਕ ਕਈ ਸੜਕ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਲੇਕਿਨ ਮੁਹਾਲੀ ਪ੍ਰਸ਼ਾਸਨ ਖਾਸ ਕਰਕੇ ਟਰੈਫ਼ਿਕ ਪੁਲੀਸ ਇਸ ਪਾਸੇ ਬਿਲਕੁਲ ਧਿਆਨ ਨਹੀਂ ਦੇ ਰਹੀ ਹੈ। ਵੱਡੇ ਟਰਾਲਿਆਂ ਕਾਰਨ ਜਿੱਥੇ ਆਵਾਜਾਈ ਵੀ ਵਿਘਨ ਪੈਂਦਾ ਹੈ, ਉੱਥੇ ਸੜਕ ਕਿਨਾਰੇ ਕਾਫੀ ਦੂਰ ਤੱਕ ਕੱਚੀ ਥਾਂ ਭਾਰੀ ਵਾਹਨਾਂ ਪੂਰੀ ਤਰ੍ਹਾਂ ਤਹਿਸ ਨਹਿਸ ਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…