nabaz-e-punjab.com

ਨਾਜਾਇਜ਼ ਸ਼ਰਾਬ ਦੀਆਂ 50 ਪੇਟੀਆਂ ਸਮੇਤ ਕਾਰ ਚਾਲਕ ਤੇ ਸਾਥੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਮੁਹਾਲੀ ਪੁਲੀਸ ਨੇ ਨਾਜਾਇਜ਼ ਸ਼ਰਾਬ ਦੀਆਂ 50 ਪੇਟੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਮੁਲਜ਼ਮ ਰਾਜਬੀਰ ਸਿੰਘ ਅਤੇ ਦਰਸ਼ਨ ਸਿੰਘ ਵਾਸੀ ਸਮਾਣਾ (ਪਟਿਆਲਾ) ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਕੇਸ ਦਰਜ ਕੀਤਾ ਗਿਆ ਹੈ। ਸ਼ਰਾਬ ਦੀ ਇਹ ਖੇਪ ਚੰਡੀਗੜ੍ਹ ਤੋਂ ਪੰਜਾਬ ਲਿਆਈ ਜਾ ਰਹੀ ਸੀ।
ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਪੁਲੀਸ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਿਛਲੇ ਪਾਸੇ ਫੇਜ਼-8 ਅਤੇ ਫੇਜ਼-9 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਵੱਲੋਂ ਆ ਰਹੀ ਹਰਿਆਣਾ ਨੰਬਰ ਦੀ ਅਪਟਰਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ’ਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਨਾਕੇ ’ਤੇ ਫੜੀ ਗਈ ਕਾਰ ਨੂੰ ਰਾਜਬੀਰ ਸਿੰਘ ਚਲਾ ਰਿਹਾ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਬਦਲੇ ਇਕ ਚੱਕਰ ਲਾਉਣ ਦੇ 1500-1500 ਰੁਪਏ ਮਿਲਦੇ ਸਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਪੁਲੀਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਾਜਾਇਜ਼ ਸ਼ਰਾਬ ਦਾ ਅਸਲ ਤਸਕਰ ਕੌਣ ਅਤੇ ਇਸ ਗੋਰਖਧੰਦੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…