
ਸੈਕਟਰ-68 ਵਿੱਚ ਘਰ ਦੇ ਬਾਹਰ ਖੜੀ ਆਈ-20 ਕਾਰ ਚੋਰੀ
ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਇੱਥੋਂ ਦੇ ਸੈਕਟਰ-68 ਵਿੱਚ ਘਰ ਦੇ ਬਾਹਰ ਖੜੀ ਆਈ-20 ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਵਿਅਕਤੀ ਜਗਦੀਪ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਬੀਤੀ ਰਾਤ ਉਸ ਨੇ ਆਪਣੀ ਕਾਰ ਘਰ ਦੇ ਬਾਹਰ ਖੜੀ ਕੀਤੀ। ਅੱਜ ਸਵੇਰੇ ਉੱਠ ਕੇ ਜਦੋਂ ਉਹ ਘਰੇਲੂ ਸਮਾਨ ਲੈਣ ਲਈ ਮਾਰਕੀਟ ਵਿੱਚ ਜਾਣ ਲੱਗਾ ਤਾਂ ਉਸ ਨੇ ਦੇਖਿਆ ਕਿ ਉਸ ਦੀ ਕਾਰ ਚੋਰੀ ਹੋ ਚੁੱਕੀ ਸੀ। ਜਾਂਚ ਅਧਿਕਾਰੀ ਏਐਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਪੈੜ ਨੱਪਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸਥਾਨਕ ਸੈਂਟਰਲ ਥਾਣਾ ਫੇਜ਼-8 ਵਿੱਚ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।