Nabaz-e-punjab.com

ਕੌਮਾਂਤਰੀ ਹਵਾਈ ਅੱਡਾ ਮੁਹਾਲੀ ’ਤੇ ਜਲਦ ਸ਼ੁਰੂ ਹੋਵੇ ‘ਕਾਰਗੋ ਵਿਵਸਥਾ’: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਜਲਦੀ ‘ਕਾਰਗੋ ਵਿਵਸਥਾ’ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 6 ਮਹੀਨੇ ਪਹਿਲਾਂ ਉਨ੍ਹਾਂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕਰਕੇ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ‘ਕਾਰਗੋ ਵਿਵਸਥਾ’ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਅੱਜ ਇੱਥੇ ਅਕਾਲੀ ਆਗੂ ਨੇ ਕਿਹਾ ਕਿ ਉਸ ਸਮੇਂ ਕੇਂਦਰੀ ਮੰਤਰੀ ਨੇ ਹਫ਼ਤੇ ਬਾਅਦ ਲਿਖਤੀ ਤੌਰ ’ਤੇ ਚਿੱਠੀ ਰਾਹੀ 2 ਮਹੀਨੇ ਦੇ ਅੰਦਰ-ਅੰਦਰ ਮੁਹਾਲੀ ਹਵਾਈ ਅੱਡੇ ’ਤੇ ਕਾਰਗੋ ਵਿਵਸਥਾ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਲੰਮਾ ਸਮਾਂ ਬੀਤ ਜਾਣ ਦੇ ਬਾਅਦ ਕਾਰਗੋ ਸੇਵਾ ਸ਼ੁਰੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕਰਕੇ ਕਾਰਗੋ ਸੇਵਾ ਸ਼ੁਰੂ ਕਰਨ ਦੀ ਮੰਗ ਕਰੇਗਾ।
ਇਸ ਮੌਕੇ ਅਕਾਲੀ ਆਗੂ ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਣਬੁੱਝ ਕੇ ਕਾਰਗੋ ਪ੍ਰਣਾਲੀ ਸ਼ੁਰੂ ਕਰਨ ਦੀ ਮੰਗ ਨਹੀਂ ਚੁੱਕੀ ਗਈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਹਵਾਈ ਅੱਡਾ ਮੁਹਾਲੀ ਅਕਾਲੀ ਸਰਕਾਰ ਵੱਲੋਂ ਬਣਾਇਆ ਗਿਆ ਸੀ। ਜਿਸ ਕਾਰਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਕਾਰਗੋ ਸੇਵਾ ਸ਼ੁਰੂ ਕਰਨ ਦੇ ਪੱਖ ਵਿੱਚ ਨਹੀਂ ਹਨ। ਚੰਦੂਮਾਜਰਾ ਨੇ ਦੱਸਿਆ ਕਿ ਕਾਰਗੋ ਪ੍ਰਾਜੈਕਟ ਪੂਰੀ ਤਰ੍ਹਾਂ ਤਿਆਰ ਹੈ ਪ੍ਰੰਤੂ ਕਾਰਗੋ ਸੇਵਾ ਸ਼ੁਰੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਰਗੋ ਸੇਵਾ ਸ਼ੁਰੂ ਹੋਣ ਨਾਲ ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਆਰਥਿਕ ਪੱਖੋਂ ਮੁਨਾਫ਼ਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ੁਰੂ ਹੋਣ ਨਾਲ ਕਿਸਾਨਾਂ ਅਤੇ ਵਪਾਰੀਆਂ ਨੂੰ ਵੱਡੇ ਪੱਧਰ ’ਤੇ ਲਾਭ ਹੋਵੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…