Share on Facebook Share on Twitter Share on Google+ Share on Pinterest Share on Linkedin ਕਰਿਆਨਾ ਦੁਕਾਨ ਖੁੱਲ੍ਹੀ ਰੱਖਣ ਵਾਲੇ ਦੁਕਾਨਦਾਰ ਦੇ ਖ਼ਿਲਾਫ਼ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ: ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਸਥਿਤ ਅਣਅਧਿਕਾਰਿਤ ਸ਼ਹੀਦ ਊਧਮ ਸਿੰਘ ਕਲੋਨੀ ਵਿੱਚ ਕਰਫਿਊ ਨਿਯਮਾਂ ਦੀ ਉਲੰਘਣਾ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਸਬੰਧੀ ਮੁਹਾਲੀ ਪੁਲੀਸ ਨੇ ਚਿਤਾਵਨੀ ਦੇ ਬਾਵਜੂਦ ਕਲੋਨੀ ਵਿੱਚ ਕਰਿਆਨਾ ਦੁਕਾਨ ਖੁੱਲ੍ਹੀ ਰੱਖਣ ਵਾਲੇ ਦੁਕਾਨਦਾਰ ਵਿਕਾਸ਼ ਕੁਮਾਰ ਦੇ ਖ਼ਿਲਾਫ਼ ਧਾਰਾ 188, 269 ਅਤੇ 270 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਸ਼ਾਮ ਇਹ ਜਾਣਕਾਰੀ ਦਿੰਦਿਆਂ ਸਨਅਤੀ ਏਰੀਆ ਫੇਜ਼-8 ਪੁਲੀਸ ਚੌਕੀ ਦੇ ਇੰਚਾਰਜ ਏਐਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਹੌਲਦਾਰ ਸੰਦੀਪ ਕੁਮਾਰ, ਸਿਾਹੀ ਸਾਹਿਲ ਮੈਣੀ ਅਤੇ ਹੋਮਗਾਰਡ ਅੰਮ੍ਰਿਤ ਲਾਲ ਏਅਰਪੋਰਟ ਸੜਕ ’ਤੇ ਸਥਿਤ ਚੀਮਾ ਚੌਕ ’ਤੇ ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਦੇ ਮੱਦੇਨਜ਼ਰ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਕਲੋਨੀ ਵਿੱਚ ਵਿਕਾਸ਼ ਕੁਮਾਰ ਆਪਣੀ ਕਰਿਆਨਾ ਦੁਕਾਨ ਖੋਲ੍ਹ ਕੇ ਬੈਠਾ ਹੋਇਆ ਹੈ ਅਤੇ ਦੁਕਾਨ ’ਤੇ ਸਮਾਨ ਲੈਣ ਲਈ ਕਲੋਨੀ ਦੇ ਵਸਨੀਕ ਆ ਜਾ ਰਹੇ ਹਨ। ਚੌਕੀ ਇੰਚਾਰਜ ਨੇ ਦੱਸਿਆ ਕਿ ਉਕਤ ਦੁਕਾਨਦਾਰ ਨੂੰ ਕਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ ਲੇਕਿਨ ਇਸ ਦੇ ਬਾਵਜੂਦ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਉਹ ਖੋਲ੍ਹ ਕੇ ਬੈਠਾ ਹੈ। ਪੁਲੀਸ ਕਰਮਚਾਰੀਆਂ ਨੇ ਮੌਕੇ ’ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਸ ਦੇ ਖ਼ਿਲਾਫ਼ ਕਰਫਿਊ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਕਾਨੂੰਨੀ ਕਾਰਵਾਈ ਕਰਨ ਦੀ ਸਿਫ਼ਾਰਿਸ਼ ਕੀਤੀ ਗਈ। ਜਿਸ ਨੂੰ ਆਧਾਰ ਬਣਾ ਕੇ ਉਕਤ ਦੁਕਾਨਦਾਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ