Share on Facebook Share on Twitter Share on Google+ Share on Pinterest Share on Linkedin ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਠੱਗੀ ਮਾਰਨ ਵਾਲੀ ਕੰਪਨੀ ਦੇ ਪ੍ਰਬੰਧਕਾਂ ਵਿਰੁੱਧ ਕੇਸ ਦਰਜ ਖਰੜ ਪੁਲੀਸ ਵੱਲੋਂ ਦੋ ਵਿਅਕਤੀ ਗ੍ਰਿਫ਼ਤਾਰ, ਡੀਐਸਪੀ ਪਾਲ ਸਿੰਘ ਨੇ ਕੀਤੀ ਪੁਸ਼ਟੀ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 4 ਮਾਰਚ: ਖਰੜ ਪੁਲੀਸ ਵੱਲੋਂ ਮੁੰਡੀ ਖਰੜ ਵਿੱਚ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਉਹਨਾਂ ਨਾਲ ਠੱਗੀ ਮਾਰਨ ਵਾਲੀ ਇੱਕ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖਰੜ ਦੇ ਡੀਐਸਪੀ ਪਾਲ ਸਿੰਘ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਵੱਲੋਂ ਖੁਫੀਆ ਜਾਣਕਾਰੀ ਮਿਲਣ ਤੇ ਪੁਲੀਸ ਚੌਂਕੀ ਸੰਨੀ ਇਨਕਲੇਵ ਦੇ ਇੰਚਾਰਜ ਅਜੇ ਕੁਮਾਰ ਦੀ ਅਗਵਾਈ ਵਿੱਚ ਪੁਲੀਸ ਟੀਮ ਨੇ ਮੁੰਡੀ ਖਰੜ ਵਿੱਚ ਗੇਟਵੇਅ ਡਰੀਮ ਇੰਮੀਗ੍ਰੇਸ਼ਨ ਅਤੇ ਵੀਜਾ ਸਰਵਿਸ ਦੇ ਦਫਤਰ ਅਤੇ ਨਿਊ ਡਾਇਗਨੋਸਟਿਕ ਸੈਂਟਰ ਫੇਜ਼-6, ਮੁਹਾਲੀ ਤੇ ਛਾਪੇਮਾਰੀ ਕਰਕੇ ਸ਼ਮਿੰਦਰ ਸਿੰਘ ਵਸਨੀਕ ਮੋਗਾ ਅਤੇ ਸੁਮੀਤ ਪਾਲ ਵਸਨੀਕ ਚੰਡੀਗੜ੍ਹ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਕੋਲੋਂ ਪੁਲੀਸ ਨੇ ਵੱਖ-ਵੱਖ ਵਿਅਕਤੀਆਂ ਦੇ 36 ਪਾਸਪੋਰਟ ਵੀ ਬਰਾਮਦ ਕੀਤੇ ਹਨ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਕੋਲ ਕਿਸੇ ਵੀ ਟਰੈਵਲ ਏਜੰਸੀ ਜਾਂ ਇੰਮੀਗ੍ਰੇਸ਼ਨ ਕੰਸਲਟੈਂਟ ਦਾ ਕੋਈ ਲਾਇਸੈਂਸ ਨਹੀਂ ਸੀ। ਇਹ ਵਿਅਕਤੀ ਵਿਦੇਸ਼ ਭੇਜਣ ਦੇ ਨਾਮ ਤੇ ਭੋਲੇ ਭਾਲੇ ਲੋਕਾਂ ਤੋਂ ਭਾਰੀ ਰਕਮਾਂ ਠੱਗਦੇ ਸਨ। ਫੇਜ਼-6 ਮੁਹਾਲੀ ਦੀ ਉਕਤ ਲੈਬ ਦਾ ਮਾਲਕ ਵੀ ਇਹਨਾਂ ਨਾਲ ਰਲਿਆ ਹੋਇਆ ਸੀ ਜਿਹੜਾ ਲੋਕਾਂ ਨੂੰ ਝੂਠੇ ਮੈਡੀਕਲ ਬਣਾ ਕੇ ਦਿੰਦਾ ਸੀ ਤਾ ਕਿ ਲੋਕਾਂ ਨੂੰ ਪੂਰਾ ਵਿਸ਼ਵਾਸ਼ ਹੋ ਸਕੇ। ਡੀਐਸਪੀ ਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਆਈਪੀਸੀ ਦੀ ਧਾਰਾ 420,120 ਬੀ ਅਤੇ ਇੰਮੀਗ੍ਰੇਸ਼ਨ ਐਕਟ 24 ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਪੁਲੀਸ ਵੱਲੋਂ ਇਹਨਾਂ ਵਿਅਕਤੀਆਂ ਦੇ ਦੋ ਸਾਥੀਆਂ ਗੁਰਵਿੰਦਰ ਸਿੰਘ ਅਤੇ ਅਜੇ ਦੀ ਭਾਲ ਵਿੱਚ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੋਵਾਂ ਨੂੰ ਵੀ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਕੱਲ ਖਰੜ ਪੁਲੀਸ ਵੱਲੋਂ ਮੁੰਡੀ ਖਰੜ ਦੇਵਿੱਚ ਚੱਲ ਰਹੀ ਗੇਟਵੇਅ ਕੰਸਲਟੈਂਸੀ ਨਾਮ ਦੀ ਇਸ ਇਮੀਗ੍ਰੇਸ਼ਨ ਕੰਪਨੀ ਦੇ ਦਫਤਰ ਤੇ ਛਾਪਾ ਮਾਰਿਆ ਸੀ ਅਤੇ ਛਾਪੇ ਦੌਰਾਨ ਪੁਲੀਸ ਨੇ ਕੰਪਨੀ ਦੇ ਦਫਤਰ ਵਿਚੋੱ ਕੁੱਝ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਸੀ। ਇਸ ਦੌਰਾਨ ਪੁਲੀਸ ਨੇ ਕੰਪਨੀ ਦੇ ਦਫ਼ਤਰ ’ਚੋਂ ਦਰਜਨਾਂ ਪਾਸਪੋਰਟ ਅਤੇ ਹੋਰ ਦਸਤਾਵੇਜ ਬਰਾਮਦ ਕੀਤੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ