nabaz-e-punjab.com

ਬੇਅਦਬੀ ਮਾਮਲਾ: ਜੱਜ ਛੁੱਟੀ ’ਤੇ ਹੋਣ ਕਾਰਨ ਸੁਣਵਾਈ ਟਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਕੇਸ ਦੀ ਸੁਣਵਾਈ ਅੱਗੇ ਟਲ ਗਈ ਹੈ। ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਛੁੱਟੀ ’ਤੇ ਹੋਣ ਕਾਰਨ ਅੱਜ ਇਸ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ। ਅੱਜ ਪੰਜਾਬ ਸਰਕਾਰ ਦੀ ਤਰਫੋਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰੇਨ ਰਾਵਲ ਨੇ ਕੇਸ ਦੀ ਪੈਰਵੀ ਕਰਨ ਲਈ ਪੇਸ਼ ਹੋਣਾ ਸੀ।
ਸੀਬੀਆਈ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਉਨ੍ਹਾਂ (ਸੀਬੀਆਈ) ਦੀ ਰੀਵਿਊ ਪਟੀਸ਼ਨ ਪੈਂਡਿੰਗ ਪਈ ਹੋਣ ਦਾ ਹਵਾਲਾ ਦਿੰਦਿਆਂ ਮੁਹਾਲੀ ਅਦਾਲਤ ਵਿੱਚ ਸੁਣਵਾਈ ਮੁਲਤਵੀ ਕਰਨ ਦੀ ਮੰਗ ਕਰਦੀ ਆ ਰਹੀ ਹੈ। ਸੀਬੀਆਈ ਵੱਲੋਂ ਪੰਜਾਬ ਪੁਲੀਸ ਦੀ ਸਿੱਟ ’ਤੇ ਸਵਾਲ ਚੁੱਕੇ ਜਾ ਰਹੇ ਹਨ। ਮੌਜੂਦਾ ਸਮੇਂ ਵਿੱਚ ਇਸ ਕੇਸ ਦੀ ਦੋ ਵੱਖੋ ਵੱਖ ਏਜੰਸੀਆਂ ਜਾਂਚ ਕਰ ਰਹੀਆਂ ਹਨ। ਜਦੋਂਕਿ ਅਦਾਲਤ ਨੇ ਇਨ੍ਹਾਂ ’ਚੋਂ ਕਿਸੇ ਨੂੰ ਵੀ ਮਾਮਲੇ ਦੀ ਜਾਂਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਸੀਬੀਆਈ ਦੀ ਨਵੇਂ ਸਿਰਿਓਂ ਜਾਂਚ ਕਰਨ ਅਤੇ ਪੰਜਾਬ ਪੁਲੀਸ ਵਿਧਾਨ ਸਭਾ ਵਿੱਚ ਸੀਬੀਆਈ ਤੋਂ ਜਾਂਚ ਵਾਪਸ ਲੈਣ ਦਾ ਮਤਾ ਕਰਨ ਉਪਰੰਤ ਹਾਈ ਕੋਰਟ ਦੇ ਫੈਸਲੇ ਦੀ ਰੌਸ਼ਨੀ ਵਿੱਚ ਸਿੱਟ ਨੂੰ ਜਾਂਚ ਕਰਨ ਦੇਣ ਦੀ ਪ੍ਰਵਾਨਗੀ ਮੰਗ ਰਹੀ ਹੈ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…