Nabaz-e-punjab.com

ਕੋਵਿਡ ਹਦਾਇਤਾਂ ਦੀ ਉਲੰਘਣਾ ਦੇ ਦੋਸ਼ ’ਚ ਹੋਟਲ ਮਾਲਕ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਜ਼ਿਲ੍ਹਾ ਪੁਲੀਸ ਨੇ ਮੁੱਢਲੀ ਪੜਤਾਲ ਦੌਰਾਨ 9 ਵਿਅਕਤੀਆਂ ਨੂੰ ਕੀਤਾ ਨੂੰ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਕਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਨੇ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਤਹਿਤ ਥਾਣਾ ਢਕੌਲੀ ਦੇ ਖੇਤਰ ਵਿੱਚ ਪੈਂਦੇ ਗਰੈਂਡ ਸੂਟਸ ਹੋਟਲ ਦੇ ਮਾਲਕ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਤੇ ਪੜਤਾਲ ਦੌਰਾਨ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ 17 ਤੇ 18 ਅਪਰੈਲ ਦੀ ਦਰਮਿਆਨੀ ਰਾਤ ਨੂੰ ਥਾਣਾ ਢਕੌਲੀ ਦੇ ਏਐਸਆਈ ਨਿਰਮਲ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਗ੍ਰੈਂਡ ਸੂਟਸ ਹੋਟਲ ਦੀ ਛੱਤ ਉਤੇ ਪਾਰਟੀ ਚੱਲ ਰਹੀ ਹੈ ਤੇ ਵੱਡੀ ਗਿਣਤੀ ਲੋਕ ਓਥੇ ਇਕੱਠੇ ਹੋਏ ਹਨ। ਇਸ ਸਬੰਧੀ
ਹੋਟਲ ਦੇ ਮਾਲਕ ਤੇ ਅਣਪਛਾਤੇ ਵਿਅਕਤੀਆਂ ਖਿਲਾਫ, ਅੰਡਰ ਸੈਕਸ਼ਨ 188 ਆਈਪੀਸੀ, ਕੇਸ ਦ ਰਜ ਕੀਤਾ ਗਿਆ ਤੇ ਪੜਤਾਲ ਦੌਰਾਨ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਅਗਲੇਰੀ ਪੜਤਾਲ ਹਾਲੇ ਜਾਰੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਕੋਰੋਨਾ ਸਬੰਧੀ ਸਾਰੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ, ਵਾਰ ਵਾਰ ਹੱਥ ਧੋਣ ਅਤੇ ਸੋਸ਼ਲ ਡਿਸਟੈਂਸ ਰੱਖਣ ਦੀ ਪਾਲਣਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁੱਲ ਬਖ਼ਸ਼ਿਆ ਨਹੀਂ ਜਾਵੇਗਾ।
ਪੁਲੀਸ ਦੀਆਂ ਟੀਮਾਂ ਵੱਲੋਂ ਵੱਖ ਥਾਵਾਂ ਉੱਤੇ ਮਾਸਕ ਪਹਿਨਣ, ਸਮਾਜਿਕ ਦੂਰੀ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਜਿਹੜੇ ਲੋਕਾਂ ਨੂੰ ਕਰੋਨਾ ਦੇ ਮੱਦੇਨਜ਼ਰ ਇਕਾਂਤਵਾਸ ਕੀਤਾ ਗਿਆ ਹੈ, ਉਨ੍ਹਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਤੈਅ ਗਿਣਤੀ ਤੋਂ ਵੱਧ ਲੋਕ ਇਕੱਠ ਹੋਣ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਹਾਲ ਜਾਂ ਹੋਟਲ ਜਿੱਥੇ ਤੈਅ ਗਿਣਤੀ ਤੋਂ ਵੱਧ ਲੋਕ ਇਕੱਠੇ ਹੋਣਗੇ, ਉਨ੍ਹਾਂ ਲੋਕਾਂ ਦੇ ਨਾਲ ਨਾਲ ਹੋਟਲ ਜਾਂ ਹਾਲ ਦੇ ਮਾਲਕ ਖ਼ਿਲਾਫ਼ ਵੀ ਸ਼ਖ਼ਤ ਕਾਰਵਾਈ ਕੀਤੀ ਜਾਵੇਗੀ।
ਸਮੂਹ ਜ਼ਿਲ੍ਹਾ ਵਾਸੀ ਇਸ ਗੱਲ ਵੱਲ ਧਿਆਨ ਦੇਣ ਕਿ ਇਹ ਪਾਬੰਦੀਆਂ ਲੋਕਾਂ ਦੀ ਭਲਾਈ ਲਈ ਹੀ ਹਨ। ਇਨ੍ਹਾਂ ਦੀ ਪਾਲਣਾ ਕਰ ਕੇ ਕਰੋਨਾ ਨੂੰ ਮਾਤ ਦੇਣ ਵਿੱਚ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ। ਇਨ੍ਹਾਂ ਦੇ ਨਾਲ-ਨਾਲ ਇੱਕ ਚੀਜ਼ ਜਿਹੜੀ ਸਭ ਤੋਂ ਅਹਿਮ ਹੈ, ਉਹ ਹੈ ਕੋਵਿਡ ਵੈਕਸੀਨੇਸ਼ਨ। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ ਉਤੇ ਵੈਕਸੀਨੇਸ਼ਨ ਜੰਗੀ ਪੱਧਰ ਉੱਤੇ ਜਾਰੀ ਹੈ। ਇਸ ਜ਼ਿਲ੍ਹਾ ਵਾਸੀ ਅੱਗੇ ਹੋ ਕੇ ਵੈਕਸੀਨੇਸ਼ਨ ਕਰਵਾਉਣ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …