ਪਤੀ ’ਤੇ ਹਮਲਾ ਕਰਨ ਦਾ ਮਾਮਲਾ: ਪੀੜਤ ਪਤੀ ਵੱਲੋਂ ਇਨਸਾਫ਼ ਦੀ ਪੁਕਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਮਾਰਚ:
ਬੀਤੀ 24 ਜਨਵਰੀ ਨੂੰ ਇੱਥੋਂ ਦੇ ਨੇੜਲੇ ਪਿੰਡ ਸ਼ਾਹਪੁਰ ਵਿੱਚ ਪਤਨੀ ਵੱਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪਤੀ ਤੇ ਹਮਲਾ ਕਰਕੇ ਜਖਮੀ ਕਰ ਦਿੱਤਾ ਸੀ ਜਿਸ ਸਬੰਧੀ ਪੀੜਤ ਵਿਅਕਤੀ ਨੇ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਫੈਸ਼ਲਾ ਕਰਨ ਦਾ ਦਬਾਅ ਬਣਾਉਣ ਦੇ ਦੋਸ਼ ਲਗਾਏ ਜਦਕਿ ਪੁਲਿਸ ਨੇ ਦੋਸ਼ਾਂ ਨੂੰ ਨਕਾਰ ਦਿੱਤਾ।
ਜਿਕਰਯੋਗ ਹੈ ਕਿ 24 ਜਨਵਰੀ ਨੂੰ ਪਿੰਡ ਸ਼ਹਾਪੁਰ ਵਿਖੇ ਇੱਕ ਅੌਰਤ ਨੇ ਆਪਣੇ ਦੋ ਸਾਥੀਆਂ ਨਾਲ ਮਿਲਕੇ ਆਪਣੇ ਪਤੀ ਬਲਵੀਰ ਸਿੰਘ ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜਖਮੀ ਕਰ ਦਿੱਤਾ ਸੀ ਜਿਸ ਨੂੰ ਪਰਿਵਾਰ ਤੇ ਪੰਚਾਇਤ ਵੱਲੋਂ ਸਿਵਲ ਹਸਪਤਾਲ ਕੁਰਾਲੀ ਵਿਖੇ ਇਲਾਜ਼ ਲਈਏ ਦਾਖਲ ਕਰਵਾਇਆ ਗਿਆ ਸੀ ਜਿਥੇ ਡਾਕਟਰੀ ਰਿਪੋਰਟ ਦੇ ਅਧਾਰ ਤੇ ਪੁਲਿਸ ਨੇ ਤਿੰਨ ਦੋਸ਼ੀਆਂ ਪਰਵਿੰਦਰ ਸਿੰਘ ਬਰਾੜ, ਚਰਨ ਕੌਰ ਤੇ ਗੁਰਬਖਸ ਸਿੰਘ ਖਿਲਾਫ ਆਈ. ਪੀ. ਸੀ ਦੀ ਧਾਰਾ 323, 324, 34 ਅਧੀਨ ਮਾਮਲਾ ਦਰਜ ਕਰ ਲਿਆ ਸੀ।
ਪੀੜਤ ਬਲਵੀਰ ਸਿੰਘ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕਾਕਾ, ਪਿੰਡ ਸ਼ਾਹਪੁਰ ਦੇ ਸਰਪੰਚ ਜਸ਼ਮੇਰ ਸਿੰਘ, ਗੁਰਪ੍ਰੀਤ ਸਿੰਘ, ਹਰਕੰਵਲ ਸਿੰਘ ਨੇ ਦੱਸਿਆ ਕਿ ਇੰਨਾ ਲੰਮਾ ਸਮਾਂ ਬੀਤਣ ਦੇ ਬਾਵਜੂਦ ਪੁਲਿਸ ਦੋਸ਼ੀਆਂ ਖਿਲਾਫ ਢਿੱਲਮੱਠ ਦਾ ਰਵੱਵੀਆ ਅਪਣਾਇਆ ਹੋਇਆ ਹੈ। ਬੀਤੇ ਰੋਜ਼ ਜਦੋਂ ਪੀੜਤ ਪਰਿਵਾਰ ਪਤਵੰਤਿਆਂ ਨੂੰ ਲੈ ਕੇ ਥਾਣਾ ਕੁਰਾਲੀ ਵਿਖੇ ਐਸ.ਐਚ.ਓ ਸਤਨਾਮ ਸਿੰਘ ਨੂੰ ਇਸ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਲਈ ਪਹੁੰਚੇ ਤਾਂ ਉਥੇ ਪੁਲਿਸ ਨੇ ਉਨ੍ਹਾਂ ਨਾਲ ਮੰਦੀ ਸ਼ਬਦਾਵਲੀ ਵਰਤਦਿਆਂ ਦੁਰਵਿਵਹਾਰ ਕੀਤਾ ਤੇ ਉਲਟਾ ਫੈਸ਼ਲਾ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੀੜਤ ਪਰਿਵਾਰ ਬਲਵੀਰ ਸਿੰਘ ਅਤੇ ਕੁੱਝ ਹੋਰ ਮੋਹਤਵਰਾਂ ਨੇ ਦੱਸਿਆ ਕਿ ਉਕਤ ਝਗੜੇ ਵਿਚ ਨਾਮਜਦ ਪਰਵਿੰਦਰ ਸਿੰਘ ਹੋਮਗਾਰਡ ਵਜੋਂ ਤਾਇਨਾਤ ਹੈ ਜਿਸ ਕਾਰਨ ਪੁਲਿਸ ਉਨ੍ਹਾਂ ਨਾਲ ਪੱਖਪਾਤ ਕਰ ਰਹੀ ਹੈ। ਪੀੜਤ ਨੇ ਇਸ ਸਬੰਧੀ ਜਿਲ੍ਹਾ ਪੁਲਿਸ ਮੁਖੀ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਕੀ ਕਹਿਣਾ ਪੁਲਿਸ
ਇਸ ਸਬੰਧੀ ਸੰਪਰਕ ਕਰਨ ਤੇ ਥਾਣਾ ਕੁਰਾਲੀ ਦੇ ਮੁਖੀ ਸਤਨਾਮ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਡੀ.ਐਸ.ਪੀ ਖਰੜ ਲਖਵੀਰ ਸਿੰਘ ਟਿਵਾਣਾ ਕਰ ਰਹੇ ਹਨ ਤੇ ਦੋਸ਼ੀਆਂ ਖਿਲਾਫ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਆਪਣੇ ਤੇ ਲਗਾਏ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਹ ਕਿਸੇ ਦਾ ਫੈਸ਼ਲਾ ਨਹੀਂ ਕਰਵਾ ਸਕਦੇ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …