Share on Facebook Share on Twitter Share on Google+ Share on Pinterest Share on Linkedin ਜਾਅਲੀ ਐਸਸੀ ਸਰਟੀਫਿਕੇਟਾਂ ਦਾ ਮਾਮਲਾ: ਮੁਹਾਲੀ ਵਿੱਚ ਪੱਕਾ ਮੋਰਚਾ ਤੀਜੇ ਦਿਨ ’ਚ ਦਾਖ਼ਲ ਪੱਕੇ ਮੋਰਚੇ ਦੇ ਦਬਾਅ ਅੱਗੇ ਝੁੱਕਿਆ ਸਮਾਜਿਕ ਨਿਆਂ ਵਿਭਾਗ, ਸ਼ਿਕਾਇਤਾਂ ਦੀ ਸੁਣਵਾਈ 27 ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ: ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਪੜਤਾਲ ਦੀ ਮੰਗ ਨੂੰ ਲੈ ਕੇ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ। ਪ੍ਰੋ. ਹਰਨੇਕ ਸਿੰਘ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਪੜਤਾਲ ਪਿਛਲੇ ਲੰਬੇ ਸਮੇਂ ਤੋਂ ਠੰਢੇ ਬਸਤੇ ਵਿੱਚ ਪਈ ਹੈ। ਜਿਸ ਕਾਰਨ ਦਲਿਤ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਜਾਅਲੀ ਸਰਟੀਫਿਕੇਟਾਂ ਦੀ ਜਾਂਚ ਨੂੰ ਨਤੀਜੇ ਤੱਕ ਪਹੁੰਚਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਗਲਤ ਤਰੀਕੇ ਨਾਲ ਲਾਭ ਲੈਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੂੰ ਪੱਕਾ ਮੋਰਚਾ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਧਰ, ਪੱਕੇ ਮੋਰਚੇ ਦੇ ਦਬਾਅ ਕਾਰਨ ਸਮਾਜਿਕ ਨਿਆਂ ਵਿਭਾਗ ਨੇ ਜਾਅਲੀ ਐਸਸੀ ਸਰਟੀਫਿਕੇਟਾਂ ਦੀਆਂ ਕੁੱਝ ਸ਼ਿਕਾਇਤਾਂ ਦੀ ਸੁਣਵਾਈ ਲਈ 27 ਅਪਰੈਲ ਦਾ ਦਿਨ ਨਿਰਧਾਰਿਤ ਕੀਤਾ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦੀ ਇਹ ਮਹਿਜ਼ ਖਾਨਾਪੂਰਤੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਹੈ ਜਦੋਂ ਕਿ ਲਗਪਗ 100 ਤੋਂ ਵੱਧ ਸ਼ਿਕਾਇਤਾਂ ’ਤੇ ਮਿੱਟੀ ਦੀ ਮੋਟੀ ਪਰਤ ਜੰਮ ਗਈ ਹੈ। ਉਨ੍ਹਾਂ ਕਿਹਾ ਕਿ ਜਿਨੀ ਦੇਰ ਤੱਕ ਪੰਜਾਬ ਵਿੱਚ ਬਣੇ ਸਾਰੇ ਜਾਅਲੀ ਐਸਸੀ ਸਰਟੀਫਿਕੇਟ ਰੱਦ ਨਹੀਂ ਕੀਤੇ ਜਾਂਦੇ ਅਤੇ ਜ਼ਿੰਮੇਵਾਰ ਅਫ਼ਸਰਾਂ ਅਤੇ ਵਿਅਕਤੀਆਂ ਨੂੰ ਜੇਲ੍ਹ ’ਚ ਨਹੀਂ ਡੱਕਿਆ ਜਾਂਦਾ, ਉਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਬਲਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਧਰਨੇ ਵਾਲੀ ਥਾਂ ’ਤੇ ਬਾਬਾ ਸਾਹਿਬ ਡਾ. ਬੀਆਰ ਅੰਬੇਦਕਰ ਦਾ ਜਨਮ ਦਿਨ ਮਨਾਇਆ ਜਾਵੇਗਾ ਅਤੇ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ। ਜਿਸ ਵਿੱਚ ਵੱਡੀ ਗਿਣਤੀ ’ਚ ਦਲਿਤ ਅਤੇ ਮਜ਼ਦੂਰ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ। ਲਖਬੀਰ ਸਿੰਘ ਬੌਬੀ ਨਰੇਗਾ ਵਰਕਰਜ਼ ਫਰੰਟ ਨੇ ਅਪੀਲ ਕੀਤੀ ਕਿ ਮੁਹਾਲੀ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਮੁਲਾਜ਼ਮ ਅੰਬੇਦਕਰਵਾਦੀ ਜਥੇਬੰਦੀਆਂ ਧਰਨੇ ਵਿੱਚ ਸ਼ਮੂਲੀਅਤ ਕਰਨ। ਇਸ ਮੌਕੇ ਕਰਨੈਲ ਸਿੰਘ ਬਾਮਸੇਫ, ਗੁਰਪ੍ਰੀਤ ਸਿੰਘ ਜੋਗੀ, ਖ਼ੁਸ਼ਹਾਲ ਸਿੰਘ ਲੁਧਿਆਣਾ, ਡਾ. ਰਵਿੰਦਰ ਸਿੰਘ ਰਵਿਦਾਸ ਫੈਡਰੇਸ਼ਨ, ਬਲਵਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਾਗਵੰਸ਼ੀ ਮੁਹਾਲੀ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਮੁਹਾਲੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ