Share on Facebook Share on Twitter Share on Google+ Share on Pinterest Share on Linkedin ਨਾਕੇ ’ਤੇ ਪੁਲੀਸ ਮੁਲਾਜ਼ਮਾਂ ਨਾਲ ਖਹਿਬੜਨ ਵਾਲੀ ਯੂਟੀ ਪੁਲੀਸ ਦੀ ਮਹਿਲਾ ਸਿਪਾਹੀ ਵਿਰੁੱਧ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ: ਕਰੋਨਾਵਾਇਰਸ ਦੇ ਚੱਲਦਿਆਂ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਸਖ਼ਤੀ ਨਾਲ ਲਾਗੂ ਕੀਤੇ ਕਰਫਿਊ ਦੌਰਾਨ ਕਸਬਾ ਨਵਾਂ ਗਰਾਓਂ ਦੇ ਐਂਟਰੀ ਪੁਆਇੰਟ ’ਤੇ ਨਾਕੇ ਉੱਤੇ ਤਾਇਨਾਤ ਪੁਲੀਸ ਕਰਮਚਾਰੀਆਂ ਨਾਲ ਉਲਝਣ ਵਾਲੀ ਚੰਡੀਗੜ੍ਹ ਪੁਲੀਸ ਦੀ ਮਹਿਲਾ ਸਿਪਾਹੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਸਬੰਧੀ ਚੰਡੀਗੜ੍ਹ ਪੁਲੀਸ ਦੀ ਸਿਪਾਹੀ ਊਸ਼ਾ ਯਾਦਵ ਦੇ ਖ਼ਿਲਾਫ਼ ਨਵਾਂ ਗਰਾਓਂ ਥਾਣੇ ਵਿੱਚ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਨਵਾਂ ਗਰਾਓਂ ਦੇ ਐਸਐਚਓ ਇੰਸਪੈਕਟਰ ਅਸ਼ੋਕ ਕੁਮਾਰ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪੁਲੀਸ ਦੀ ਮਹਿਲਾ ਸਿਪਾਹੀ ਊਸ਼ਾ ਯਾਦਵ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 286, 188, 353, 269 ਅਤੇ 270 ਸਮੇਤ ਹੋਰਨਾਂ ਧਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮਹਿਲਾ ਸਿਪਾਹੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਨਾਮਜ਼ਦ ਚੰਡੀਗੜ੍ਹ ਪੁਲੀਸ ਦੀ ਮਹਿਲਾ ਸਿਪਾਹੀ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਿਆ ਗਿਆ ਹੈ ਕਿ ਪਿਛਲੇ ਦਿਨੀਂ ਕਰਫਿਊ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਵੱਲੋਂ ਨਵਾਂ ਗਰਾਓਂ ਦੇ ਐਂਟਰੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਊਸ਼ਾ ਯਾਦਵ ਆਪਣੀ ਐਕਟਿਵਾ ’ਤੇ ਆਈ ਅਤੇ ਨਾਕੇ ਵਾਲੇ ਰਸਤੇ ਤੋਂ ਨਵਾਂ ਗਰਾਓਂ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਨਾਕੇ ’ਤੇ ਤਾਇਨਾਤ ਪੁਲੀਸ ਕਰਮਚਾਰੀਆਂ ਨੇ ਮਹਿਲਾ ਸਿਪਾਹੀ ਨੂੰ ਰੋਕ ਕੇ ਦੂਜੇ ਰਸਤੇ ਰਾਹੀਂ ਘਰ ਜਾਣ ਦੀ ਸਲਾਹ ਦਿੱਤੀ ਲੇਕਿਨ ਉਹ (ਊਸ਼ਾ ਯਾਦਵ) ਨਾਕੇ ਵਾਲੇ ਰਸਤੇ ਰਾਹੀਂ ਆਪਣੇ ਘਰ ਜਾਣ ਦੀ ਜ਼ਿੱਦ ’ਤੇ ਅੜੀ ਰਹੀ ਅਤੇ ਨਾਕਾ ਪਾਰਟੀ ਨਾਲ ਬਹਿਸਣ ਲੱਗ ਪਈ ਅਤੇ ਉਨ੍ਹਾਂ ਨੂੰ ਕਾਫੀ ਬੂਰਾ ਭਲਾ ਵੀ ਕਿਹਾ। ਇਸ ਸਮੁੱਚੇ ਘਟਨਾਕ੍ਰਮ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਕਾਰਨ ਚੰਡੀਗੜ੍ਹ ਪੁਲੀਸ ਨੂੰ ਕਾਫੀ ਮਾਯੂਸੀ ਹੋਈ। ਇਸ ਮਗਰੋਂ ਯੂਟੀ ਪੁਲੀਸ ਪ੍ਰਸ਼ਾਸਨ ਨੇ ਵੀ ਮਹਿਲਾ ਸਿਪਾਹੀ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਬਾਰੇ ਪਤਾ ਲੱਗਾ ਹੈ। ਵੀਡੀਓ ਵਿੱਚ ਮਹਿਲਾ ਸਿਪਾਹੀ ਸ਼ਰ੍ਹੇਆਮ ਨਾਕੇ ’ਤੇ ਪੁਲੀਸ ਕਰਮਚਾਰੀਆਂ ਨਾਲ ਬਹਿਸਦੀ ਹੋਈ ਨਜ਼ਰ ਆ ਰਹੀ ਹੈ। ਜਿਸ ਦਾ ਪੰਜਾਬ ਪੁਲੀਸ ਨੇ ਵੀ ਗੰਭੀਰ ਨੋਟਿਸ ਲੈਂਦਿਆਂ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ