ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਪ੍ਰਤਾਪ ਬਾਜਵਾ ਖ਼ਿਲਾਫ਼ ਕੇਸ ਦਰਜ ਕੀਤਾ: ਬੇਦੀ

ਨਬਜ਼-ਏ-ਪੰਜਾਬ, ਮੁਹਾਲੀ, 14 ਅਪਰੈਲ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਰਮਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮੁਹਾਲੀ ਪੁਲੀਸ ਵੱਲੋਂ ਦਰਜ ਕੀਤੀ ਗਈ ਤਾਜ਼ਾ ਐਫ਼ਆਈਆਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਡਰਾਉਣ ਅਤੇ ਮੂਲ ਮੁੱਦਿਆਂ ਤੋਂ ਭਟਕਾਉਣ ਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਬਾਜਵਾ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।
ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਵਾਲੇ ਦਿਨ ਐਸਾ ਕਦਮ ਚੁੱਕਣਾ ਜੋ ਬੋਲਣ ਦੀ ਆਜ਼ਾਦੀ ਉੱਤੇ ਸਿੱਧਾ ਹਮਲਾ ਹੈ, ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹ ਐਫ਼ਆਈਆਰ ਤੁਰੰਤ ਰੱਦ ਕੀਤੀ ਜਾਵੇ। ਬੇਦੀ ਤੇ ਰੰਧਾਵਾ ਨੇ ਕਿਹਾ ਕਿ ਬਾਜਵਾ ਵੱਲੋਂ ਕੀਤੀ ਗਈ ਗੱਲ ਪਹਿਲਾਂ ਹੀ ਮੀਡੀਆ ਰਾਹੀਂ ਸਾਹਮਣੇ ਆ ਚੁੱਕੀ ਸੀ, ਜਿਸ ਵਿੱਚ ਪੁਲੀਸ ਅਧਿਕਾਰੀ ਦੇ ਬਿਆਨ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਜਿਹੇ ਨਾਜੁਕ ਮੌਕੇ ਤੇ ਜਦੋਂ ਲੋਕਾਂ ਦੀਆਂ ਮੂਲ ਚਿੰਤਾਵਾਂ (ਜਿਵੇਂ ਕਾਨੂੰਨ ਵਿਵਸਥਾ ਦੀ ਗੰਭੀਰ ਹਾਲਤ, ਵਪਾਰੀਆਂ ਵਿੱਚ ਡਰ ਦਾ ਮਾਹੌਲ ਅਤੇ ਆਮ ਲੋਕਾਂ ਦੀ ਘਬਰਾਹਟ) ਨਾਲ ਨਜਿੱਠਣ ਦੀ ਲੋੜ ਹੈ, ਸਰਕਾਰ ਵਿਰੋਧੀ ਧਿਰ ਉੱਤੇ ਪਰਚੇ ਦਰਜ ਕਰਕੇ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਕਾਂਗਰਸ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਅਤੇ ਲੋਕਾਂ ਦੀ ਹਿੱਤ ਵਿੱਚ ਆਵਾਜ਼ ਉਠਾਉਣ ਤੋੱ ਹਟੇਗੀ ਨਹੀਂ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਜਾਏ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਦੇ, ਉਹ ਕਾਨੂੰਨ ਵਿਵਸਥਾ ਦੀ ਬਹਾਲੀ ਉੱਤੇ ਧਿਆਨ ਕੇਂਦਰਿਤ ਕਰੇ ਅਤੇ ਲੋਕਾਂ ਵਿੱਚ ਵਿਸ਼ਵਾਸ ਬਣਾਏ।

Load More Related Articles

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…