Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਕਰਫ਼ਿਊ ਦੌਰਾਨ ਦੇਰ ਰਾਤ ਤੱਕ ਦੁਕਾਨ ਖੋਲ੍ਹਣ ਵਾਲੇ ਖ਼ਿਲਾਫ਼ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ: ਪੰਜਾਬ ਸਰਕਾਰ ਵੱਲੋਂ ਰਾਤ ਨੂੰ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਦੇ ਹੁਕਮ ਜਾਰੀ ਕੀਤੇ ਜਾਣ ਦੇ ਬਾਵਜੂਦ ਕੁਝ ਦੁਕਾਨਦਾਰ ਦੇਰ ਰਾਤ ਤੱਕ ਆਪਣੀਆਂ ਦੁਕਾਨਾਂ ਖੋਲ੍ਹ ਕੇ ਸ਼ਰ੍ਹੇਆਮ ਨਿਯਮਾਂ ਦੀਆਂ ਧੱਜੀਆਂ ਉੱਡਾ ਰਹੇ ਹਨ। ਮੁਹਾਲੀ ਪੁਲੀਸ ਨੇ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਅਜਿਹੇ ਦੁਕਾਨਦਾਰਾਂ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸ ਦਿੱਤਾ ਹੈ। ਇੱਥੋਂ ਦੇ ਫੇਜ਼-5 ਦੀ ਮਾਰਕੀਟ ਵਿੱਚ ਲੰਘੀ ਰਾਤ ਸਵਾ 10 ਵਜੇ ਤੱਕ ਦੁਕਾਨ ਖੋਲ੍ਹ ਕੇ ਬੈਠੇ ਇੱਕ ਦੁਕਾਨਦਾਰ ਵਿਜੈ ਕੁਮਾਰ ਵਾਸੀ ਸੈਕਟਰ-82 ਖ਼ਿਲਾਫ਼ ਧਾਰਾ 188 ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਇੱਥੋਂ ਦੇ ਫੇਜ਼-1 ਥਾਣਾ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਕਰਫ਼ਿਊ ਲੱਗਣ ਤੋਂ ਬਾਅਦ ਪੁਲੀਸ ਕਰਮਚਾਰੀ ਫੇਜ਼-5 ਵਿੱਚ ਗਸ਼ਤ ਡਿਊਟੀ ਕਰ ਰਹੇ ਸਨ ਤਾਂ ਉਨ੍ਹਾਂ ਨੇ ਦੇਖਿਆ ਕਿ ਰਾਤੀ ਸਵਾ 10 ਵਜੇ ਫੇਜ਼-5 ਦੀ ਮਾਰਕੀਟ ਵਿੱਚ ਇਕ ਦੁਕਾਨ ਖੱੁਲ੍ਹੀ ਸੀ। ਜਦੋਂ ਪੁਲੀਸ ਕਰਮਚਾਰੀਆਂ ਨੇ ਦੁਕਾਨ ’ਤੇ ਮੌਜੂਦ ਵਿਜੈ ਕੁਮਾਰ ਕੋਲੋਂ ਕਰਫ਼ਿਊ ਦੌਰਾਨ ਦੁਕਾਨ ਖੋਲ੍ਹਣ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਇਸ ਦੁਕਾਨ ਵਿੱਚ ਬਤੌਰ ਸਟੋਰ ਅਸਿਸਟੈਂਟ ਕੰਮ ਕਰਦਾ ਹੈ। ਜਿਸ ਤੋਂ ਬਾਅਦ ਥਾਣਾ ਫੇਜ਼-1 ਵਿਖੇ ਵਿਜੈ ਕੁਮਾਰ ਦੇ ਖ਼ਿਲਾਫ਼ ਧਾਰਾ 188 ਅਧੀਨ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ