Nabaz-e-punjab.com

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਖ਼ਿਲਾਫ਼ ਕੇਸ ਦਰਜ

ਮੁਹਾਲੀ ਦੇ ਸੈਕਟਰ-66 ਦੇ ਗਾਈਡ ਮੈਪ ’ਤੇ ਕੈਪਟਨ ਨੂੰ ਧਮਕੀ ਦੇਣ ਵਾਲਾ ਕੰਪਿਊਟਰਾਈਜ ਪ੍ਰਿੰਟ ਚਿਪਕਾਇਆ

ਮੁਹਾਲੀ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਜਨਤਕ ਥਾਂ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਪੋਸਟਰ ਲਗਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਫੇਜ਼-11 ਵਿੱਚ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਐਕਟ ਦੀ ਧਾਰਾ ਅਤੇ 504, 506, 120ਬੀ ਤੇ 34 ਆਈਪੀਸੀ ਦੀ ਧਾਰਾ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਸੈਕਟਰ-66 ਨੇੜੇ ਲੋਕਾਂ ਦੀ ਸੁਵਿਧਾ ਲਈ ਲਗਾਏ ਗਾਈਡ ਮੈਪ ’ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਕੰਪਿਊਟਰਰਾਈਜ਼ ਪ੍ਰਿੰਟ ਚਿਪਕਾਇਆ ਗਿਆ। ਇਹ ਪੋਸਟਰ ਦੇਖ ਕੇ ਪੁਲੀਸ ਨੂੰ ਭਾਜੜਾ ਪੈ ਗਈਆਂ। ਇਸ ਸਬੰਧੀ ਭਾਵੇਂ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਇਸ ਸਬੰਧੀ ਕੋਈ ਵੀ ਪੁਲੀਸ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ। ਬੀਤੇ ਦਿਨੀਂ ਮੁੱਖ ਮੰਤਰੀ ਖ਼ਿਲਾਫ਼ ਲੱਗੇ ਅਜਿਹੇ ਪੋਸਟਰ ਤੋਂ ਪੁਲੀਸ ਅਤੇ ਹੁਕਮਰਾਨ ਕਾਫੀ ਹੈਰਾਨ ਤੇ ਪ੍ਰੇਸ਼ਾਨ ਹਨ।
ਜਾਣਕਾਰੀ ਅਨੁਸਾਰ ਸ਼ਰਾਰਤੀ ਅਨਸਰ ਦੀ ਪੈੜ ਨੱਪਣ ਲਈ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੈਕਟਰ66 ਨੂੰ ਆਉਂਦੇ ਰਸਤਿਆਂ ਸਮੇਤ ਸ਼ਹਿਰ ਦੇ ਪ੍ਰਮੁੱਖ ਚੌਕ ਚੌਹਰਾਇਆ, ਸੜਕਾਂ ਅਤੇ ਮਾਰਕੀਟਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਪੁਲੀਸ ਨੂੰ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਕੋਈ ਠੋਸ ਸੁਰਾਗ ਨਹੀਂ ਸੀ ਮਿਲਿਆ। ਪੁਲੀਸ ਵੱਖ-ਵੱਖ ਪਹਿਲੂਆਂ ’ਤੇ ਬਰੀਕੀ ਨਾਲ ਪੜਤਾਲ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…