nabaz-e-punjab.com

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਦੋਸ਼ ਵਿੱਚ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ:
ਪਿੰਡ ਬਲੌਂਗੀ ਵਿੱਚ ਨੌਜਵਾਨ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਕੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਲੜਕੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਨਿਤਿਨ ਕੁਮਾਰ ਵਾਸੀ ਬਲੌਂਗੀ ਦੇ ਖ਼ਿਲਾਫ਼ ਧਾਰਾ 376 ਅਧੀਨ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਧਰ, ਪੁਲੀਸ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਮੁਲਜ਼ਮ ਨੌਜਵਾਨ ਨੇ ਸ਼ਿਕਾਇਤ ਕਰਤਾ ਲੜਕੀ ਵੱਲੋਂ ਜਬਰ ਜਨਾਹ ਦੇ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।
ਪੀੜਤ ਲੜਕੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਦੋਵੇਂ ਸਾਲ 2014 ਤੋਂ ਚੰਗੇ ਦੋਸਤ ਸਨ ਅਤੇ ਸਨਅਤੀ ਏਰੀਆ ਮੁਹਾਲੀ ਵਿੱਚ ਇਕ ਕਾਲ ਸੈਂਟਰ ਵਿੱਚ ਇਕੱਠੇ ਹੀ ਨੌਕਰੀ ਕਰਦੇ ਹਨ। ਜਿੱਥੇ ਉਨ੍ਹਾਂ ਦੀ ਜਾਣ ਪਛਾਣ ਹੋਈ ਸੀ ਅਤੇ ਬਾਅਦ ਵਿੱਚ ਉਨ੍ਹਾਂ ਵਿੱਚ ਦੋਸਤੀ ਹੋ ਗਈ। ਇਸ ਦੌਰਾਨ ਨਿਤਿਨ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਕਾਇਮ ਕਰ ਲਏ ਅਤੇ ਇਹ ਸਿਲਸਿਲਾ ਕਾਫੀ ਦੇਰ ਤੱਕ ਚਲਦਾ ਰਿਹਾ ਹੈ। ਪੀੜਤ ਲੜਕੀ ਅਨੁਸਾਰ ਹੁਣ ਮੁਲਜ਼ਮ ਨੌਜਵਾਨ ਉਸ ਨਾਲ ਵਿਆਹ ਕਰਵਾਉਣ ਤੋਂ ਮੁੱਨਕਰ ਹੋ ਗਿਆ ਹੈ। ਜਿਸ ਕਾਰਨ ਉਸ ਨੇ ਇਨਸਾਫ਼ ਪ੍ਰਾਪਤੀ ਲਈ ਬਲੌਂਗੀ ਥਾਣੇ ਦਾ ਬੂਹਾ ਖੜਕਾਇਆ। ਪੁਲੀਸ ਨੇ ਮੁੱਢਲੀ ਜਾਂਚ ਤੋਂ ਬਾਅਦ ਨੌਜਵਾਨ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਬਹਾਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…