ਜੰਗਲਾਤ ਵਿਭਾਗ ਦੇ ਕਾਮਿਆਂ ਨੂੰ ਪੱਕਾ ਕਰਨ ਲਈ ਕੇਸ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਧਰਮਸੋਤ

ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀ ਸੀਨੀਅਰਤਾ ਸੂਚੀ ਤਿਆਰ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ:
ਪੰਜਾਬ ਦੇ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਲਈ ਕੇਸ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਅੱਜ ਇੱਥੋਂ ਦੇ ਸੈਕਟਰ-68 ਸਥਿਤ ਵਣ ਭਵਨ ਵਿੱਚ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਧਰਮਸੋਤ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਦੀ ਸੀਨੀਅਰਤਾ ਸੂਚੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਮਿਆਂ ਨੂੰ ਪੱਕਾ ਕਰਨ ਲਈ ਜਲਦ ਹੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਸ੍ਰੀ ਧਰਮਸੋਤ ਨੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਦਫ਼ਤਰੀ ਅਤੇ ਫੀਲਡ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬੇ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਹੋਰਨਾਂ ਲੋਕਾਂ ਨੂੰ ਸਰਕਾਰੀ ਅਤੇ ਖਾਲੀ ਥਾਵਾਂ ਵਿੱਚ ਫੁੱਲ ਬੂਟੇ ਲਗਾਉਣ ਲਈ ਜਾਗਰੂਕ ਕੀਤਾ ਜਾਵੇ। ਜੰਗਲਾਤ ਮੰਤਰੀ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਸੀਨੀਅਰ ਸੂਚੀ ਮੁਤਾਬਕ ਤਰੱਕੀਆਂ ਦੇਣ ਅਤੇ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਨਿਯਮਾਂ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਦੀਪ ਕੁਮਾਰ ਪ੍ਰਮੁੱਖ ਮੁੱਖ ਵਣਪਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…