nabaz-e-punjab.com

ਵਿਦੇਸ਼ ਭੇਜਣ ਦੇ ਨਾਂ ’ਤੇ ਸਾਢੇ 22 ਲੱਖ ਦੀ ਠੱਗੀ ਮਾਰੀ, ਇਮੀਗਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਮੁਹਾਲੀ ਵਿੱਚ ਵਿਦੇਸ਼ ਭੇਜਣ ਦੇ ਨਾਂਅ ’ਤੇ ਸਾਢੇ 22 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਫੇਜ਼-1 ਥਾਣੇ ਵਿੱਚ ਇਮੀਗਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਮਨਦੀਪ ਕੌਰ, ਉਸ ਦੇ ਪਤੀ ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ ਅਤੇ ਮੰਗੂ ਸਿੰਘ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਪੀੜਤ ਮਨੋਜ ਕੁਮਾਰ ਵਾਸੀ ਮੰਡੀ ਕਲਾਂ (ਹਰਿਆਣਾ) ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ।
ਇਸ ਸਬੰਧੀ ਮਨੋਜ ਕੁਮਾਰ ਨੇ ਮੁਹਾਲੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਨੇ ਆਪਣੇ ਦੋ ਭਰਾਵਾਂ ਸੰਦੀਪ ਕੁਮਾਰ ਅਤੇ ਗੋਬਿੰਦ ਕੁਮਾਰ ਨੂੰ ਵਿਦੇਸ਼ ਭੇਜਣ ਲਈ ਟਰੈਵਲ ਏਜੰਟ ਕੁਲਵਿੰਦਰ ਸਿੰਘ ਨਾਲ ਗੱਲ ਕੀਤੀ ਸੀ। ਜਿਸ ਨੇ ਉਸ ਨੂੰ ਭਰੋਸਾ ਦਿੱਤਾ ਗਿਆ ਕਿ ਉਸ ਦਾ ਇੱਕ ਜਾਣਕਾਰ ਦਵਿੰਦਰ ਸਿੰਘ ਮੁਹਾਲੀ ਵਿੱਚ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਉਹ ਕੁਲਵਿੰਦਰ ਸਿੰਘ ਨੂੰ ਨਾਲ ਲੈ ਕੇ ਦਮਨ ਕੰਸਲਟੈਂਸੀ ਇਮੀਗਰੇਸ਼ਨ ਨਾਂ ਦੀ ਕੰਪਨੀ ਦੇ ਮਾਲਕ ਦਵਿੰਦਰ ਸਿੰਘ ਨੂੰ ਮਿਲਿਆ। ਕੰਪਨੀ ਮਾਲਕ ਨੇ ਉਸ ਦੇ ਦੋਵਾਂ ਭਰਾਵਾਂ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ ਮਾਰਚ ਮਹੀਨੇ ਵਿੱਚ 4 ਲੱਖ 80 ਹਜ਼ਾਰ ਰੁਪਏ ਲੈ ਲਏ ਸਨ। ਇਸ ਮਗਰੋਂ ਵੱਖ ਵੱਖ ਤਰੀਕਾਂ ਨੂੰ ਮਨਦੀਪ ਕੌਰ, ਉਸ ਦੇ ਪਤੀ ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਅਤੇ ਮੰਗੂ ਸਿੰਘ ਦੇ ਖਾਤੇ ਵਿੱਚ ਲੱਖਾਂ ਰੁਪਏ ਜਮ੍ਹਾਂ ਕਰਵਾਏ ਗਏ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਕਤ ਮੁਲਜ਼ਮਾਂ ਨੇ ਉਨ੍ਹਾਂ ਤੋਂ 22 ਲੱਖ 50 ਹਜ਼ਾਰ ਰੁਪਏ ਲੈ ਕੇ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨਾ ਤਾਂ ਉਸ ਦੇ ਭਰਾਵਾਂ ਨੂੰ ਵਰਕ ਪਰਮਿਟ ’ਤੇ ਵਿਦੇਸ਼ ਹੀ ਭੇਜਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਮੋੜੇ ਹਨ। ਇਸ ਸਬੰਧੀ ਪੀੜਤ ਵਿਅਕਤੀਆਂ ਨੇ ਕੰਪਨੀ ਪ੍ਰਬੰਧਕਾਂ ਨਾਲ ਕਈ ਕਈ ਵਾਰ ਗੱਲ ਕਰਕੇ ਉਨ੍ਹਾਂ ਦੇ ਪੈਸੇ ਮੋੜਨ ਦੀ ਅਪੀਲ ਕੀਤੀ ਗਈ ਲੇਕਿਨ ਉਨ੍ਹਾਂ ਨੇ ਕੋਈ ਆਈ ਗਈ ਨਹੀਂ ਦਿੱਤੀ। ਜਿਸ ਕਾਰਨ ਉਨ੍ਹਾਂ ਨੇ ਐਸਐਸਪੀ ਦਫ਼ਤਰ ਦਾ ਬੂਹਾ ਖੜਕਾਇਆ ਅਤੇ ਪੁਲੀਸ ਨੇ ਮੁੱਢਲੀ ਜਾਂਚ ਵਿੱਚ ਉਕਤ ਵਿਅਕਤੀਆਂ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਉਨ੍ਹਾਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ। ਪੁਲੀਸ ਅਨੁਸਾਰ ਸਾਰੇ ਮੁਲਜ਼ਮ ਫਰਾਰ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…