ਸਰਕਾਰੀ ਦਫ਼ਤਰਾਂ ਵਿੱਚ ਪੈਂਡਿੰਗ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ: ਈਸ਼ਾ ਕਾਲੀਆ

ਮਹੀਨਾਵਾਰ ਮੀਟਿੰਗ ਦੌਰਾਨ ਡੀਸੀ ਈਸ਼ਾ ਕਾਲੀਆ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਗਈ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਸਵੇਰੇ ਤੋਂ ਲੈ ਕੇ ਦੇਰ ਸ਼ਾਮ ਤੱਕ ਚਲੀਆਂ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ। ਡੀਸੀ ਨੇ ਦੱਸਿਆ ਕਿ ਮਹੀਨਾਵਾਰ ਮੀਟਿੰਗਾਂ ਦੌਰਾਨ ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਪੰਚਾਇਤ ਵਿਭਾਗ, ਸ਼ਹਿਰੀ ਵਿਕਾਸ ਵਿਭਾਗ, ਕਾਨੂੰਨ ਵਿਵਸਥਾ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮਨੋਰਥ ਇਨ੍ਹਾਂ ਵਿਭਾਗਾਂ ਅਧੀਨ ਚੱਲ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਸ਼ਹਿਰੀਆਂ ਵੱਲੋਂ ਇਨ੍ਹਾਂ ਵਿਭਾਗਾਂ ਵੱਲੋਂ ਦਿੱਤੀਆਂ ਗਈਆਂ ਦਰਖਾਸਤਾਂ ਨੂੰ ਮਿੱਥੇ ਸਮੇਂ ਵਿੱਚ ਹੱਲ ਕਰਨ ਨੂੰ ਯਕੀਨੀ ਬਣਾਉਣਾ ਸੀ।
ਉਨ੍ਹਾਂ ਨੇ ਸਮੂਹ ਐਸਡੀਐਮਜ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਪੈਂਡਿੰਗ ਪਏ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਬਣਦੇ ਮਾਮਲਿਆਂ ਵਿੱਚ ਰਿਕਵਰੀ ਵਸੂਲ ਕੀਤੀ ਜਾਵੇ। ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਇੰਤਕਾਲ, ਜਮਾਂਬੰਦੀ, ਗਿਰਦਾਵਰੀ, ਸਟੈਂਪ ਡਿਊਟੀ ਦੀ ਰਿਕਵਰੀ ਸਬੰਧੀ ਕੇਸਾਂ ਦੀ ਸਮੀਖਿਆ ਕੀਤੀ। ਜਦਕਿ ਸਮਾਜਿਕ ਸੁਰੱਖਿਆ ਵਿਭਾਗ ਦੇ ਮੀਟਿੰਗ ਦੌਰਾਨ ਬੇਟੀ ਪੜਾਓ ਬੇਟੀ ਬਚਾਓ, ਬੰਧੂਆਂ ਮਜ਼ਦੂਰੀ, ਈ ਸੇਵਾ ਪੈਂਡਸੀ ਅਤੇ ਹੋਰਨਾਂ ਸਮਾਜਿਕ ਸੁਰੱਖਿਆ ਸਕੀਮਾਂ ਦੀ ਸਮੀਖਿਆ ਕੀਤੀ।
ਇਸ ਉਪਰੰਤ ਡੀਸੀ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਰੋਡ ਸੇਫ਼ਟੀ ਸਬੰਧੀ ਵੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਉਚੇਚੇ ਤੌਰ ’ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਪ੍ਰਤੀਨਿਧ ਵੀ ਸ਼ਾਮਲ ਹੋਏ। ਇਸ ਮੀਟਿੰਗ ਵਿਚ ਉਨ੍ਹਾਂ ਨੇ ਸੜਕਾਂ ਤੇ ਖ਼ਤਰਨਾਕ ਮੋੜਾਂ ਅਤੇ ਕਰਾਸਿੰਗ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਰੋਡ ਸੇਫ਼ਟੀ ਐਕਟ ਤਹਿਤ ਠੀਕ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਕੀਤੇ ਜਾ ਰਹੇ ਕੰਮਾਂ ਨੂੰ ਪੂਰੀ ਸੰਜੀਦਗੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਸੜਕ ਸੁਰੱਖਿਆ ਸਹੀ ਅਰਥਾਂ ਵਿੱਚ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਏਡੀਸੀ ਸ੍ਰੀਮਤੀ ਕੋਮਲ ਮਿੱਤਲ, ਐਸਡੀਐਮ ਮੁਹਾਲੀ ਹਰਬੰਸ ਸਿੰਘ, ਐਸਡੀਐਮ ਖਰੜ ਅਭਿਕੇਸ਼ ਗੁਪਤਾ, ਐਸਡੀਐਮ ਡੇਰਾਬੱਸੀ ਸ੍ਰੀਮਤੀ ਸਵਾਤੀ ਟਿਵਾਣਾ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …