Share on Facebook Share on Twitter Share on Google+ Share on Pinterest Share on Linkedin ਸਾਬਕਾ ਡੀਜੀਪੀ ਸੈਣੀ ਕੇਸ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਇਕ ਹੀ ਅਦਾਲਤ ’ਚ ਹੋਵੇਗੀ ਸੁਣਵਾਈ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸਾਰੀਆਂ ਧਿਰਾਂ ਨੂੰ 30 ਜੁਲਾਈ ਨੂੰ ਨਵੀਂ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਹੈ ਅਪਰਾਧਿਕ ਮਾਮਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ: ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਸੇਵਾਮੁਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਅਗਲੀ ਸੁਣਵਾਈ ਲਈ 30 ਜੁਲਾਈ ਦਾ ਦਿਨ ਨਿਰਧਾਰਿਤ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕੁਝ ਦਿਨ ਪਹਿਲਾਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੈਣੀ ਖ਼ਿਲਾਫ਼ ਦਰਜ ਕੇਸ ਨਾਲ ਸਬੰਧਤ ਸਾਰੇ ਮਾਮਲੇ ਇੱਕੋ ਅਦਾਲਤ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਸੀ। ਪੀੜਤ ਪਰਿਵਾਰ ਅਤੇ ਸਰਕਾਰ ਦੀ ਅਪੀਲ ਨੂੰ ਮਨਜ਼ੂਰ ਕਰਦਿਆਂ ਸੈਸ਼ਨ ਜੱਜ ਨੇ ਸੈਣੀ ਕੇਸ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਸੁਣਵਾਈ ਵਧੀਕ ਜਿਲਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ (ਨਵੀਂ ਅਦਾਲਤ) ਵਿੱਚ ਤਬਦੀਲ ਕਰ ਦਿੱਤੀ ਹੈ ਅਤੇ ਸਾਰੀਆਂ ਧਿਰਾਂ ਨੂੰ 30 ਜੁਲਾਈ ਨੂੰ ਨਵੀਂ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਦੀ ਅਪੀਲ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਸੈਣੀ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਸੀ। ਉਧਰ, ਸਾਬਕਾ ਡੀਜੀਪੀ ਸੁਮੇਧ ਸੈਣੀ ਮਾਮਲੇ ਵਿੱਚ ਨਾਮਜ਼ਦ ਯੂਟੀ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਨੂੰ ਪੱਕੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਵੀ ਹੁਣ ਨਵੀਂ ਅਦਾਲਤ ਵਿੱਚ 30 ਜੁਲਾਈ ਨੂੰ ਹੋਵੇਗੀ। ਇਹ ਦੋਵੇਂ ਸਾਬਕਾ ਅਧਿਕਾਰੀ ਚੰਡੀਗੜ੍ਹ ਵਿੱਚ ਸੈਣੀ ਨਾਲ ਤਾਇਨਾਤ ਰਹੇ ਹਨ। ਮੁਲਜ਼ਮਾਂ ਨੇ ਆਪਣੇ ਵਕੀਲ ਰਾਹੀਂ ਸਾਂਝੀ ਅਰਜ਼ੀ ਦਾਇਰ ਕਰਕੇ ਪੱਕੀ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਗਈ ਹੈ। ਜ਼ਿਕਰਯੋਗ ਹੈ ਕਿ ਬੀਤੀ 10 ਜੁਲਾਈ ਨੂੰ ਮੁਹਾਲੀ ਦੀ ਨਵੀਂ ਅਦਾਲਤ ਨੇ ਸੈਣੀ ਨੂੰ ਝਟਕਾ ਦਿੰਦੇ ਹੋਏ ਆਈਪੀਸੀ ਦੀ ਧਾਰਾ 302 ਵਿੱਚ ਪਹਿਲਾਂ ਮਿਲੀ ਜ਼ਮਾਨਤ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ