ਸੇਵਾ ਕੇਂਦਰ ਵਿੱਚ ਬਕਾਇਆ ਕੇਸਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਨਿਪਟਾਇਆ ਜਾਵੇ: ਡੀਸੀ ਸ੍ਰੀਮਤੀ ਸਪਰਾ

ਸਿਵਲ ਸਰਜਨ ਨੂੰ ਜਨਮ ਅਤੇ ਮੌਤ ਦੇ ਸਰਟੀਫਕੇਟ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਭੇਜਣ ਦੀ ਹਦਾਇਤ

ਸੇਵਾ ਕੇਂਦਰ ਅਤੇ ਫਰਦ ਕੇਂਦਰਾਂ ਦੇ ਕਰਮਚਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ

ਡੀਸੀ ਮੁਹਾਲੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਸੇਵਾ ਕੇਂਦਰ ਅਤੇ ਫਰਦ ਕੇਂਦਰ ਦੀ ਅਚਨਚੇਤੀ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਸੇਵਾ ਕੇਂਦਰ ਅਤੇ ਫਰਦ ਕੇਂਦਰ ਦੇ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਦੇ ਮੱÎਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਅਤੇ ਫਰਦ ਕੇਂਦਰ ਦਾ ਅਚਨਚੇਤੀ ਦੌਰਾ ਕੀਤਾ। ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਨਾਲ ਸਨ। ਸ੍ਰੀਮਤੀ ਸਪਰਾ ਨੇ ਸੁਵਿਧਾ ਕੇਂਦਰ ਦੀ ਚੈਕਿੰਗ ਦੌਰਾਨ ਬਕਾਇਆ ਪਏ ਅਸਲਾ ਲਾਇਸੈਂਸਾਂ ਦੇ ਕੇਸਾਂ, ਜਨਮ ਤੇ ਮੌਤ ਦੇ ਸਰਟੀਫਿਕੇਟਾਂ ਸਬੰਧੀ ਮੌਕੇ ’ਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਕੰਮਕਾਜ ਵਿੱਚ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਤ ਸਮੇਂ ਵਿੱਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਇਹ ਵੀ ਆਖਿਆ ਕਿ ਸੇਵਾ ਕੇਂਦਰ ਅਤੇ ਫਰਦ ਕੇਂਦਰ ਵਿੱਚ ਲੋਕਾਂ ਦੇ ਸੁਝਾਅ/ਸ਼ਿਕਾਇਤਾਂ ਸਬੰਧੀ ਢੁੱਕਵੀਆਂ ਥਾਵਾਂ ’ਤੇ ਬਕਸੇ ਲਾਏ ਜਾਣ।
ਇਸ ਤੋਂ ਇਲਾਵਾ ਸੇਵਾ ਕੇਂਦਰ ਵਿੱਚ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਮਿਲਣ ਵਾਲੀਆਂ ਸੇਵਾਵਾਂ ਅਤੇ ਇਨ੍ਹਾਂ ਦੇ ਨਿਰਧਾਰਤ ਸਮੇਂ ਸਬੰਧੀ ਬੋਰਡ ਲਾਇਆ ਜਾਵੇ ਤਾਂ ਜੋ ਸੇਵਾ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਜਾਣਕਾਰੀ ਹਾਸਲ ਹੋ ਸਕੇ। ਉਨ੍ਹਾਂ ਇਸ ਮੌਕੇ ਅਸਲਾ ਲਾਇਸੈਂਸਾਂ ਸਮੇਤ ਬਕਾਇਆ ਫਾਈਲਾਂ ਦੀ ਚੈਕਿੰਗ ਕਰਦਿਆਂ ਇਨ੍ਹਾਂ ਕੇਸਾਂ ਦੇ ਬਕਾਏ ਹੋਣ ਦੇ ਕਾਰਨਾਂ ਬਾਰੇ ਪੁੱਛਿਆ ਅਤੇ ਸੇਵਾ ਕੇਂਦਰ ਵਿੱਚ ਪਏ ਬਕਾਇਆ ਕੇਸਾਂ ਨੂੰ 15 ਮਾਰਚ ਤੱਕ ਹਰ ਹਾਲਤ ਵਿੱਚ ਨਿਪਟਾਉਣ ਦੀ ਹਦਾਇਤਾਂ ਦਿੱਤੀਆਂ। ਇਸ ਮੌਕੇ ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਵਿੱਚ ਹੋਣ ਵਾਲੀ ਦੇਰੀ ਸਬੰਧੀ ਸੇਵਾ ਕੇਂਦਰ ਦੇ ਸਟਾਫ਼ ਨੇ ਦੱਸਿਆ ਕਿ ਕਈ ਵਾਰੀ ਸਿਵਲ ਸਰਜਨ ਦੇ ਦਫ਼ਤਰ ਤੋਂ ਤਿੰਨ ਹਫ਼ਤਿਆਂ ਬਾਅਦ ਕੇਸ ਪੁੱਜਦੇ ਹਨ, ਜਦਕਿ ਨਿਰਧਾਰਤ ਸਮਾਂ ਅੱਠ ਦਿਨ ਦਾ ਹੈ।
ਡੀਸੀ ਸ੍ਰੀਮਤੀ ਸਪਰਾ ਨੇ ਮੌਕੇ ’ਤੇ ਹੀ ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਸਿਵਲ ਸਰਜਨ ਨਾਲ ਗੱਲਬਾਤ ਕਰਨ ਅਤੇ ਜਨਮ ਤੇ ਮੌਤ ਦੇ ਸਰਟੀਫਿਕੇਟ ਨਿਰਧਾਰਤ ਸਮੇਂ ਵਿੱਚ ਭੇਜਣੇ ਯਕੀਨੀ ਬਣਾਉਣ। ਉਨ੍ਹਾਂ ਨੇ ਸੇਵਾ ਕੇਂਦਰ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ 03 ਮਾਰਚ ਦਾ ਪੂਰਾ ਦਿਨ ਅਸਲਾ ਲਾਇਸੈਂਸਾਂ ਦੇ ਬਕਾਇਆ ਕੇਸਾਂ ਦੇ ਨਿਪਟਾਰੇ ’ਤੇ ਲਾਇਆ ਜਾਵੇ। ਸ੍ਰੀਮਤੀ ਸਪਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਵੇਂ ਅਸਲਾ ਲਾਇਸੈਂਸਾਂ ਨੂੰ ਛੱਡ ਕੇ ਅਸਲੇ ਨਾਲ ਸਬੰਧਤ ਬਕਾਇਆ ਪਏ ਕੇਸਾਂ ਦੀਆਂ ਰਸੀਦਾਂ ਸਕੈਨ ਕਰ ਕੇ ਅਤੇ ਕੇਸਾਂ ਦਾ ਵੇਰਵਾ ਵਟਸਐਪ ਨੰਬਰ 9814155596 ਅਤੇ ਈ-ਮੇਲ plabranch੧੩0gmail.com ’ਤੇ ਭੇਜਣ ਤਾਂ ਬਕਾਇਆ ਕੇਸਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀਮਤੀ ਸਪਰਾ ਨੇ ਸੇਵਾ ਕੇਂਦਰ ਵਿੱਚ ਕੰਮਕਾਜ ਲਈ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਫਰਦ ਕੇਂਦਰ ਦਾ ਵੀ ਅਚਨਚੇਤੀ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਆਨ-ਲਾਈਨ ਇੰਤਕਾਲ ਦਰਜ ਕਰਨ ਸਬੰਧੀ ਅਤੇ ਜਮ੍ਹਾਂਬੰਦੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਇੰਤਕਾਲ ਪਟਵਾਰੀ ਦੀ ਮੌਜੁੂਦਗੀ ਵਿੱਚ ਹੀ ਦਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਫਰਦਾਂ, ਇੰਤਕਾਲਾਂ ਅਤੇ ਜਮ੍ਹਾਂਬੰਦੀਆਂ ਦੀ ਫੀਸ ਦੀ ਅਦਾਇਗੀ ਸੌਖੀ ਬਣਾਉਣ ਲਈ ਪੀ.ਓ.ਐਸ. ਮਸ਼ੀਨਾਂ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਹੋਰ ਕਿਹਾ ਕਿ ਹਾਲ ਦੀ ਘੜੀ ਜਿਹੜੀ ਫ਼ੀਸ ਇਕੱਤਰ ਹੁੰਦੀ ਹੈ, ਉਸ ਨੂੰ ਰੋਜ਼ਾਨਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਪੀਐਨਬੀ ਦੀ ਬਰਾਂਚ ਵਿੱਚ ਜਮ੍ਹਾਂ ਕਰਵਾਇਆ ਜਾਵੇ।

Load More Related Articles
Load More By Nabaz-e-Punjab
Load More In General News

Check Also

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲ…