nabaz-e-punjab.com

ਆਨਲਾਈਨ ਕੰਪਨੀ ਦੇ ਦਫ਼ਤਰ ’ਚੋਂ 3.72 ਲੱਖ ਦੀ ਨਗਦੀ ਤੇ 20 ਕਾਰਡ ਸਵਾਈਪ ਮਸ਼ੀਨਾਂ ਚੋਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਇੱਥੋਂ ਦੇ ਸੈਕਟਰ68ਅ ਸਥਿਤ ਪਿੰਡ ਕੁੰਭੜਾ ਵਿੱਚ ਇੱਕ ਆਨਲਾਈਨ ਡਿਲਿਵਰੀ ਆਧਾਰਿਤ ਪ੍ਰਾਈਵੇਟ ਫਰਮ ਦੇ ਦਫ਼ਤਰ ਵਿੱਚੋਂ ਅਣਪਛਾਤੇ ਵਿਅਕਤੀਆਂ ਨੇ 3 ਲੱਖ 72 ਹਜ਼ਾਰ ਰੁਪਏ ਦੀ ਨਗਦੀ, 20 ਕਾਰਡ ਸਵਾਈਪ ਮਸ਼ੀਨਾਂ ਅਤੇ ਸੀਸੀਟੀਵੀ ਕੈਮਰਿਆਂ ਦੀ ਇੱਕ ਡੀਵੀਆਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਕੰਪਨੀ ਦੇ ਮੈਨੇਜਰ ਗੁਰਦੀਪ ਸਿੰਘ ਨੇ ਬੀਤੀ ਰਾਤ ਸੈਂਟਰਲ ਥਾਣਾ ਫੇਜ਼-8 ਵਿੱਚ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਪੁਲੀਸ ਨੇ ਸ਼ਿਕਾਇਤ ਨੂੰ ਆਧਾਰ ਬਣਾ ਕੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਦਰਜ ਆਈਪੀਸੀ ਦੀ ਧਾਰਾ 457 ਅਤੇ 380 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਰ ਪੁਲੀਸ ਨੂੰ ਅਣਪਛਾਤੇ ਚੋਰਾਂ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ।
ਕੰਪਨੀ ਮੈਨੇਜਰ ਦੀ ਸ਼ਿਕਾਇਤ ਅਨੁਸਾਰ ਇਹ ਘਟਨਾ ਬੀਤੀ 11 ਅਕਤੂਬਰ ਦੀ ਰਾਤ ਨੂੰ ਵਾਪਰੀ ਦੱਸੀ ਜਾ ਰਹੀ ਹੈ। ਅਗਲੇ ਦਿਨ ਜਦੋਂ ਉਹ ਅਤੇ ਹੋਰ ਸਟਾਫ਼ ਦਫ਼ਤਰ ਪਹੁੰਚੇ ਤਾਂ ਦੇਖਿਆ ਕਿ ਗੇਟ ਦੇ ਤਾਲੇ ਟੁੱਟੇ ਹੋਏ ਸੀ ਅਤੇ ਪੀਓਐੱਸ (ਪੁਆਇੰਟ ਆਫ਼ ਸੇਲ) ਮਸ਼ੀਨਾਂ ਸਮੇਤ ਨਗਦੀ ਰਾਸ਼ੀ ਗਾਇਬ ਸੀ। ਉਨ੍ਹਾਂ ਕਿਹਾ ਕਿ ਚੋਰ ਆਪਣੀ ਪਛਾਣ ਲੁਕਾਉਣ ਅਤੇ ਕਾਨੂੰਨੀ ਕਾਰਵਾਈ ਤੋਂ ਬਚਨ ਲਈ ਜਾਂਦੇ ਸਮੇਂ ਆਪਣੇ ਨਾਲ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਰਿਕਾਰਡਰ ਵੀ ਕੱਢ ਕੇ ਲੈ ਗਏ ਹਨ।
ਜਾਂਚ ਅਧਿਕਾਰੀ ਏਐਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ, ਪ੍ਰੰਤੂ ਅਜੇ ਤੱਕ ਮੁਲਜ਼ਮਾਂ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਦੀ ਪੈੜ ਨੱਪਣ ਲਈ ਪਿੰਡ ਕੁੰਭੜਾ ਅਤੇ ਸੈਕਟਰ-68 ਅਤੇ ਸੈਕਟਰ-69 ਨੂੰ ਆਉਂਦੇ ਰਸਤਿਆਂ ਅਤੇ ਲੋਕਾਂ ਦੇ ਘਰਾਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …