Share on Facebook Share on Twitter Share on Google+ Share on Pinterest Share on Linkedin ਝੋਨੇ ਦੀ ਨਿਰਵਿਘਨ ਖਰੀਦ ਲਈ 28,262.84 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਨੂੰ ਪ੍ਰਵਾਨਗੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਨੇ ਸਾਲ 2017-18 ਦੇ ਸਾਉਣੀ ਸੀਜ਼ਨ ਵਿਚ ਝੋਨੇ ਦੀ ਖਰੀਦ ਲਈ 28,262.84 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦਾ ਨਿੱਜੀ ਦਖ਼ਲ ਇਸ ਰਾਸ਼ੀ ਨੂੰ ਪ੍ਰਵਾਨ ਕਰਾਉਣ ਵਿੱਚ ਸਹਾਈ ਹੋਇਆ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਵਿਚ ਲੋੜੀਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਵਿੱਤ ਮੰਤਰੀ ਨਾਲ ਲਗਾਤਾਰ ਇਸ ਮੁੱਦੇ ਨੂੰ ਚੁੱਕਿਆ ਅਤੇ ਕਿਸਾਨਾਂ ਦੇ ਹਿੱਤ ਵਿਚ ਪੰਜਾਬ ਦਾ ਇਹ ਮਾਮਲਾ ਉਠਾਉਣ ਲਈ ਇਸ ਹਫਤੇ ਵੀ ਨਵੀਂ ਦਿੱਲੀ ਵਿਚ ਦੋਵਾਂ ਮੰਤਰੀਆਂ ਨਾਲ ਦੋਬਾਰਾ ਮੁਲਾਕਾਤ ਕੀਤੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਮੰਡੀਕਰਨ ਸੀਜ਼ਨ ਜੋ ਅਕਤੂਬਰ ਦੇ ਅੰਤ ਤੱਕ ਰਹੇਗਾ, ਲਈ ਝੋਨੇ ਦੀ ਖਰੀਦ ਵਾਸਤੇ ਰਾਸ਼ੀ ਪ੍ਰਵਾਨ ਕਰ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਸਮੇਂ ਸਿਰ ਅਦਾਇਗੀ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਫੌਰੀ ਕਦਮ ਚੁੱਕੇ ਜਾਣ। ਮੁੱਖ ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ