nabaz-e-punjab.com

ਸੀਬੀਆਈ ਵੱਲੋਂ ਸਾਬਕਾ ਅਕਾਲੀ ਮੰਤਰੀ ਦੇ ਬੇਟੇ ਸਮੇਤ 15 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਸੈਂਟਰਲ ਬਿਊਰੋ ਆਫ਼ ਇਨਵੈਸ਼ਟੀਗੇਸ਼ਨ (ਸੀਬੀਆਈ) ਨੇ ਮੋਗਾ ਦੇ ਵਸਨੀਕ ’ਤੇ ਝੂਠੇ ਦੋਸ਼ ਲਗਾਉਣ ਦੇ ਚਾਰ ਸਾਲ ਪੁਰਾਣੇ ਮਾਮਲੇ ਵਿੱਚ ਸਾਬਕਾ ਅਕਾਲੀ ਮੰਤਰੀ ਦੇ ਬੇਟੇ ਸਮੇਤ 15 ਵਿਅਕਤੀਆਂ ਖ਼ਿਲਾਫ਼ ਸੀਬੀਆਈ ਦੀ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਮੁਲਜ਼ਮਾਂ ਵਿੱਚ ਸਾਬਕਾ ਅਕਾਲੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਬੇਟੇ ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ, ਹਰਬੰਸ ਸਿੰਘ, ਨਰਿੰਦਰ ਸਿੰਘ, ਪਰਮਪਾਲ ਸਿੰਘ, ਪਰਮਜੀਤ ਸਿੰਘ, ਹਕੀਕਤ ਸਿੰਘ, ਜਸਵੰਤ ਸਿੰਘ, ਜਗੀਰ ਸਿੰਘ, ਜਗਰੂਪ ਸਿੰਘ, ਰਛਪਾਲ ਸਿੰਘ, ਅਭੀਨਵ ਕੁਮਾਰ, ਮੋਹਕਮ ਸਿੰਘ, ਹਰਪਾਲ ਸਿੰਘ, ਰਵੀ ਸ਼ੇਰ ਸਿੰਘ ਅਤੇ ਸਤਵਿੰਦਰ ਸਿੰਘ ਵਿਰਕ ਸ਼ਾਮਲ ਹਨ। ਸੀਬੀਆਈ ਨੇ ਮੁਹਾਲੀ ਅਦਾਲਤ ਵਿੱਚ ਦਾਇਰ ਦੋਸ਼ ਪੱਤਰ ਵਿੱਚ ਉਕਤ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 120ਬੀ, 171(ਐਫ਼), 192,193,218,341,342,420,220,342 ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਮੁਲਜ਼ਮਾਂ ਵਿੱਚ ਪੰਜਾਬ ਪੁਲੀਸ ਦੇ ਪੰਜ ਅਫ਼ਸਰ, 1 ਫੂਡ ਸੇਫ਼ਟੀ ਅਫ਼ਸਰ, ਸਹਿਕਾਰੀ ਸੁਸਾਇਟੀ ਦੇ ਤਿੰਨ ਅਫ਼ਸਰਾਂ ਸਮੇਤ ਛੇ ਹੋਰ ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਸੀਬੀਆਈ ਨੇ ਮਈ 2017 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਇਹ ਕੇਸ ਦਰਜ ਕੀਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਕੁਲਵੀਰ ਸਿੰਘ ਸਰਪੰਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਇਲਾਕੇ ਦੇ ਵਿਧਾਇਕ ਦਾ ਬੇਟਾ ਅਤੇ ਕੁਝ ਅਫ਼ਸਰਾਂ ਸਮੇਤ ਉਸ ਦੇ ਸਾਥੀਆਂ ਨੂੰ ਧਰਮਕੋਟ ਵਿੱਚ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀਏਡੀਬੀ) ਲਿਮਟਿਡ ਦੇ ਡਾਇਰੈਕਟਰਾਂ ਦੀ ਚੋਣ ਵਿੱਚ ਹਿੱਸਾ ਨਹੀਂ ਸੀ ਲੈਣ ਦੇ ਰਹੇ। ਉਲਟਾ ਉਸ ਦੇ ਖ਼ਿਲਾਫ਼ 24 ਮਾਰਚ 2014 ਨੂੰ ਮੋਗਾ ਦੇ ਥਾਣਾ ਕੋਰਟ ਈਸੇ ਖਾਂ ਵਿੱਚ ਨਕਲੀ ਦੁੱਧ ਬਣਾਉਣ ਦਾ ਪਰਚਾ ਦਰਜ ਕਰਵਾ ਦਿੱਤਾ ਸੀ। ਸਰਪੰਚ ਕੁਲਵੀਰ ਸਿੰਘ ਨੇ 2015 ਵਿੱਚ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਦੱਸਿਆ ਕਿ ਉਸ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਹਾਈ ਕੋਰਟ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਅਤੇ ਸੀਬੀਆਈ ਵੱਲੋਂ ਇਸ ਮਾਮਲੇ ਵਿੱਚ ਬਰਜਿੰਦਰ ਸਿੰਘ ਸਮੇਤ 15 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …