Nabaz-e-punjab.com

ਸੀਬੀਐਸਈ ਵੱਲੋਂ ਦਸਵੀਂ ਸ਼ੇ੍ਰਣੀ ਦਾ ਨਤੀਜਾ ਘੋਸ਼ਿਤ: ਮੁਹਾਲੀ ਦੇ ਸਕੂਲਾਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ, 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਸੀਬੀਐਸਈ ਬੋਰਡ ਵੱਲੋਂ ਅੱਜ ਮਿਤੀ 6 ਮਈ ਨੂੰ ਦਸਵੀਂ ਜਮਾਤ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ਜਦੋਂਕਿ ਐਤਕੀਂ ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕਰਨ ਵਿੱਚ ਸੀਬੀਐਸਈ ਤੋਂ ਪਿੱਛੇ ਰਹਿ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਬੋਰਡ ਦਾ ਨਤੀਜਾ ਪਹਿਲਾਂ ਆਉਂਦਾ ਸੀ। ਸੀਬੀਐਸਈ ਵੱਲੋਂ ਐਲਾਨੇ ਗਏ ਨਤੀਜਿਆਂ ਦੇ ਵੇਰਵਿਆਂ ਅਨੁਸਾਰ ਮੁਹਾਲੀ ਦੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ ਅਤੇ ਸ਼ਹਿਰ ਦਾ ਨਾਂ ਰੋਸ਼ਨ ਕੀਤਾ ਹੈ। ਉਂਜ ਐਤਕੀਂ ਕੁੜੀਆਂ ਨੇ ਬਾਜ਼ੀ ਮਾਰਦਿਆਂ ਆਪਣੀ ਝੰਡੀ ਬਰਕਰਾਰ ਰੱਖ ਹੈ। ਬਾਰ੍ਹਵੀਂ ਵਿੱਚ ਵੀ ਕੁੜੀਆਂ ਦੀ ਸਰਦਾਰੀ ਸੀ। ਇੱਥੋਂ ਦੇ ਫੇਜ਼-4 ਆਇਮਨ ਸਿੰਘ ਨੇ ਦਸਵੀਂ ਵਿੱਚ 97.2 ਫੀਸਦੀ ਅੰਕ ਲੈ ਕੇ ਮੁਹਾਲੀ ਸ਼ਹਿਰ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।
ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਣਜੀਤ ਬੇਦੀ ਨੇ ਦੱਸਿਆ ਕਿ ਪਿਛਲੇ 36 ਸਾਲਾਂ ਤੋਂ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਚੀਤਿਸ਼ ਬਾਂਸਲ ਨੇ 95.2 ਫੀਸਦੀ ਲੈ ਕੇ ਸਕੂਲ ਵਿੱਚ ਪਹਿਲਾਂ ਅਤੇ ਅਲ ਸਿਆਣ ਨੇ 95 ਫੀਸਦੀ ਨਾਲ ਦੂਜਾ ਅਤੇ ਲਕਸ਼ਪ੍ਰੀਤ ਸੰਧੂ ਨੇ 94.6 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਜਦੋਂਕਿ 21 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿਮਰਤਪਾਲ ਸਿੰਘ ਨੇ 94.2 ਫੀਸਦੀ, ਜਸਪ੍ਰੀਤ ਕੌਰ ਨੇ 94 ਫੀਸਦੀ, ਸੋਲਾਨੀ ਠਾਕਰ ਨੇ 93.8 ਫੀਸਦੀ, ਅਨੁਕਸ਼ਾ ਸ਼ਰਮਾ ਨੇ 93.6 ਫੀਸਦੀ, ਕੁਲਵੀਨ ਕੌਰ ਨੇ 93.2 ਫੀਸਦੀ, ਮਨਪ੍ਰੀਤ ਕੌਰ ਨੇ 92.8 ਫੀਸਦੀ, ਅਮੋਲ ਵਰਮਾ ਨੇ 92.6 ਫੀਸਦੀ, ਯਾਜਨ ਗਰਗ ਨੇ 92.4 ਫੀਸਦੀ, ਮੇਗਨਾ ਸ਼ਰਮਾ ਨੇ 92.84 ਫੀਸਦੀ, ਸੁਮਿਤ ਕੰਡਲ ਨੇ 91.8 ਫੀਸਦੀ, ਅਸ਼ਮੀ ਨੇ 91.4 ਫੀਸਦੀ, ਅਨਮੋਲ ਸਿੰਘ ਨੇ 91.2 ਫੀਸਦੀ, ਦਕਸ਼ ਮਲਹੋਤਰਾ ਨੇ 91 ਫੀਸਦੀ, ਆਇਰਨ ਪਾਂਡੇ ਨੇ 90.8 ਫੀਸਦੀ, ਪ੍ਰਭਜੋਤ ਸਿੰਘ ਨੇ 90.2 ਫੀਸਦੀ ਅਤੇ ਗੁਰਬੀਰ ਸਿੰਘ ਨੇ 90.2 ਫੀਸਦੀ ਅੰਕ ਹਾਸਲ ਕੀਤੇ ਹਨ।
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸਾਲ 81 ਵਿਦਿਆਰਥੀਆਂ ਨੇ ਸੀਬੀਐਸਈ ਬੋਰਡ ਦੀ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ। ਜਿਨ੍ਹਾਂ ’ਚੋਂ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਹਰਲੀਨ ਕੌਰ ਨੇ 96 ਫੀਸਦੀ ਨੰਬਰਾਂ ਨਾਲ ਪਹਿਲਾ ਸਥਾਨ ਅਤੇ ਵੈਭਵ ਸੂਦ ਨੇ 94 ਫੀਸਦੀ ਨੰਬਰਾਂ ਨਾਲ ਦੂਸਰਾ ਅਤੇ ਸਮ੍ਰਿਤੀ ਸੂਦ ਨੇ 93.6 ਫੀਸਦੀ ਨੰਬਰਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵਾਲ ਦੀਦਾਰ ਨੇ 92.8 ਫੀਸਦੀ ਅਤੇ ਜਸ਼ਨਪ੍ਰੀਤ ਕੌਰ 91.4 ਫੀਸਦੀ ਨੰਬਰ ਹਾਸਲ ਕੀਤੇ। ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵਿਦਿਅਕ ਖੇਤਰ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਸਕੂਲ ਦੇ ਮਿਹਨਤੀ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।
ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੇ ਵਿਦਿਆਰਥੀ ਆਯੂਸ਼ ਵਰਮਾ ਨੇ 85 ਫੀਸਦੀ, ਹਰਸ਼ਦੀਪ ਸਿੰਘ ਨੇ 82 ਫੀਸਦੀ। ਅਇਰਨ ਠਾਕਰ ਨੇ 81.2 ਫੀਸਦੀ ਅਤੇ ਜਸਪ੍ਰੀਤ ਸਿੰਘ ਨੇ 80.4 ਫੀਸਦੀ ਅੰਕ ਹਾਸਲ ਕੀਤੇ ਹਨ।
ਸੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਵਿਦਿਆਰਥੀ ਮਹਿਕ 96.6 ਫੀਸਦੀ ਅੰਕ ਲੈ ਕੇ ਸਕੂਲ ’ਚ ਪਹਿਲਾ, ਅੰਗਮਜੋਤ ਸਿੰਘ ਨੇ 94.4 ਫੀਸਦੀ ਅੰਕ ਲੈ ਕੇ ਦੂਜਾ ਅਤੇ ਅਸ਼ਵਨੀ ਸ਼ਰਮਾ ਨੇ 93.6 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਜਸਨੀਤ ਕੌਰ 93.2 ਫੀਸਦੀ, ਸਿਮਰਨਜੋਤ ਕੌਰ 92.8, ਤੇਜਸਵੀ 92.8 ਫੀਸਦੀ, ਦੇਵਆਨੀ ਬੌਸ ਨੇ 91.8 ਫੀਸਦੀ, ਅਨਮੋਲ ਯਾਦਵ ਨੇ 91.4 ਫੀਸਦੀ, ਰੀਆ ਨੇ 91.6 ਫੀਸਦੀ, ਅਰਸਦੀਪ ਕੌਰ ਤੇ ਸਿਮਰਨ ਕੌਰ 90 ਫੀਸਦੀ ਅੰਕ ਹਾਸਲ ਕੀਤੇ ਹਨ।
ਇੰਝ ਗੋਲਡਨ ਬੈਲਜ ਪਬਲਿਕ ਸਕੂਲ ਸੈਕਟਰ-77 ਦਾ 10ਵੀਂ ਸ਼੍ਰੇਣੀ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੀ ਵਿਦਿਆਰਥਣ ਕੋਨੀਕਾ ਸਵਪਨਿਲ ਨੇ 95.4 ਫੀਸਦੀ ਅੰਕ ਲੈ ਕੇ ਸਕੂਲ ਵਿੱਚ ਪਹਿਲਾ, ਅਰਸ਼ਦੀਪ ਕੌਰ ਨੇ 94.4 ਫੀਸਦੀ ਅੰਕਾਂ ਨਾਲ ਦੂਜਾ ਅਤੇ ਸਹਿਜ ਸਚਦੇਵਾ ਨੇ 87.4 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਸੇਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ ਫੇਜ਼-7 ਦੇ ਰੋਲਰ ਬਾਸਕਟ ਬਾਲ ਵਿੱਚ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਵਿਦਿਆਰਥੀ ਮਨਜਿੰਦਰ ਸਿੰਘ ਨੇ ਦਸਵੀਂ ਸ਼ੇ੍ਰਣੀ ਦੀ ਪ੍ਰੀਖਿਆ ਵਿੱਚ 84 ਫੀਸਦੀ ਅੰਕ ਹਾਸਲ ਕੀਤੇ ਹਨ। ਮਨਜਿੰਦਰ ਸਿੰਘ 13 ਸੋਨੇ ਤਗਮੇ ਸਮੇਤ ਸੀਬੀਐੱਸਸੀ ਦੀਆਂ ਖੇਡਾਂ ਵਿੱਚ ਇਕ ਸੋਨੇ, ਇਕ ਚਾਂਦੀ ਅਤੇ ਦੋ ਕਾਸੇ ਦੇ ਤਗਮੇ ਜਿੱਤ ਚੁੱਕਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…