ਸੀਬੀਐਸਈ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ, ਵਿਦਿਆਰਥੀਆਂ ’ਚ ਉਤਸ਼ਾਹ

ਪ੍ਰੀਖਿਆ ਕੇਂਦਰਾਂ ਦੇ ਬਾਹਰ 100 ਮੀਟਰ ਘੇਰੇ ਵਿੱਚ ਭੀੜ ਇਕੱਠੀ ਹੋਣ ’ਤੇ ਮਨਾਹੀ

ਨਬਜ਼-ਏ-ਪੰਜਾਬ, ਮੁਹਾਲੀ, 15 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਅੱਜ ਸੀਬੀਐਸਈ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ, ਜੋ ਚਾਰ ਅਪਰੈਲ ਤੱਕ ਚੱਲਣਗੀਆਂ। ਸੀਬੀਐਸਈ ਵੱਲੋਂ ਮੁਹਾਲੀ ਵਿੱਚ 14 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਅੱਜ ਪਹਿਲੇ ਦਿਨ ਦਸਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਅਤੇ ਬਾਰ੍ਹਵੀਂ ਜਮਾਤ ਦਾ ਐਂਟਰ ਪਰਨਿਓਰਸ਼ਿਪ 5ntre-Preneurship (ਉੱਦਮਤਾ) ਦਾ ਪੇਪਰ ਹੋਇਆ। ਪ੍ਰੀਖਿਆ ਵਿੱਚ ਅਪੀਅਰ ਹੋਣ ਆਏ ਵਿਦਿਆਰਥੀ ਕਾਫ਼ੀ ਉਤਸ਼ਾਹਿਤ ਸਨ। ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਬਾਹਰ ਕਾਫ਼ੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਹਾਲਾਂਕਿ ਸਵੇਰੇ ਵਿਦਿਆਰਥੀਆਂ ਵਿੱਚ ਕਾਫ਼ੀ ਤਣਾਅ ਦੇਖਿਆ ਗਿਆ ਪਰ ਜਿਵੇਂ ਹੀ ਉਹ ਪ੍ਰੀਖਿਆ ਖ਼ਤਮ ਹੋਣ ਤੋਂ ਬਾਅਦ ਬਾਹਰ ਆਏ ਤਾਂ ਉਨ੍ਹਾਂ ਦੇ ਚਿਹਰਿਆਂ ’ਤੇ ਰੌਣਕ ਦੇਖਣ ਨੂੰ ਮਿਲੀ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਅੰਗਰੇਜ਼ੀ ਦਾ ਪੇਪਰ ਬਹੁਤਾ ਅੌਖਾ ਨਹੀਂ ਸੀ ਅਤੇ ਜ਼ਿਆਦਾਤਰ ਵਿਦਿਆਰਥੀਆਂ ਨੇ ਚੰਗੇ ਅੰਕ ਮਿਲਣ ਦੀ ਆਸ ਪ੍ਰਗਟਾਈ।
ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਇਨ੍ਹਾਂ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਨ ਲਈ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਬੀਐਨਐਸਐਸ ਦੀ ਧਾਰਾ 163 ਲਗਾਉਣ ਅਤੇ ਨਾਲ ਹੀ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫ਼ਿਕ ਵਿਵਸਥਾ ਸੁਚਾਰੂ ਬਣਾਈ ਰੱਖਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਐੱਸਐੱਸਪੀ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਦੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਹ ਹੁਕਮ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2, ਸ੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ, ਸੇਂਟ ਸੋਲਜਰ ਆਈਐਨਟੀ ਕਾਨਵੈਂਟ ਸਕੂਲ ਫੇਜ਼-7, ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-51, ਗੁਰੂ ਨਾਨਕ ਫਾੳਂੂਡੇਸ਼ਨ ਪਬਲਿਕ ਸਕੂਲ ਪਿੰਡ ਚੱਪੜਚਿੜੀ, ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ, ਐਸਟੀ ਅੱਤਰੀ ਪਬਲਿਕ ਸਕੂਲ ਲਾਲੜੂ ਮੰਡੀ, ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਰਤਵਾੜਾ ਸਾਹਿਬ, ਮਾਨਵ ਮੰਗਲ ਸਮਾਰਟ ਸਕੂਲ ਮੁਹਾਲੀ, ਐਨੀਜ਼ ਸਕੂਲ ਸ਼ਿਵਜੋਤ ਐਨਕਲੇਵ, ਖਰੜ ਮੁਹਾਲੀ, ਐਨਆਰਆਈ ਪਬਲਿਕ ਸਕੂਲ ਮੁਬਾਰਕਪੁਰ ਬਰਵਾਲਾ ਡੇਰਾਬੱਸੀ, ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69, ਪੀਐਮ ਸ੍ਰੀ ਕੇਂਦਰੀਯ ਵਿਦਿਆਲਾ ਜ਼ੀਰਕਪੁਰ ਦੇ ਆਲੇ ਦੁਆਲੇ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ’ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਪ੍ਰੀਖਿਆ ਕੇਂਦਰਾਂ ਦੀ ਹੱਦ ਅੰਦਰ 15 ਫਰਵਰੀ ਤੋਂ 4 ਅਪਰੈਲ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ, ਨਾਅਰੇਬਾਜ਼ੀ

ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ, ਨਾਅਰੇਬਾਜ਼ੀ ਕੈਬਨਿਟ-ਸਬ ਕਮੇ…