Share on Facebook Share on Twitter Share on Google+ Share on Pinterest Share on Linkedin ਸੀਬੀਐਸਈ ਨੈਸ਼ਨਲ ਖੇਡਾਂ ਵਿੱਚ ਐਜੂਸਟਾਰ ਆਦਰਸ਼ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਦਸੰਬਰ: ਇੱਥੋਂ ਦੇ ਨੇੜਲੇ ਪਿੰਡ ਕਾਲੇਵਾਲ ਦੇ ਐਜੂਸਟਾਰ ਆਦਰਸ਼ ਸਕੂਲ ਦੇ ਵਿਦਿਆਰਥੀ ਵੱਲੋਂ ਸੀ.ਬੀ.ਐਸ.ਸੀ ਬੋਰਡ ਵੱਲੋਂ ਦਿੱਲੀ ਵਿੱਚ ਕਾਰਵਾਈਆਂ ਗਈਆਂ 2017-18 ਦੀਆਂ ਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਧੂਮਾਂ ਮਚਾ ਦਿੱਤੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਅੰਨੁ ਸ਼ਰਮਾ ਨੇ ਦੱਸਿਆ ਕਿ ਉਨਾਂ ਦੇ ਸਕੂਲ ਦੀ ਅੰਡਰ 17 ਵਾਲੀਬਾਲ ਦੇ ਖਿਡਾਰੀਆਂ ਨੇ ਸੀ.ਬੀ.ਐਸ.ਸੀ ਬੋਰਡ ਦੀਆਂ ਨੈਸ਼ਨਲ ਪਧੱਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਭਰ ਵਿੱਚ ਸਕੂਲ ਦਾ ਨਾਂ ਰੋਸ਼ਨ ਕਰਦੇ ਹੋਏ ਇਨਾਂ ਖੇਡਾਂ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਖੇਡਾਂ ਵਿੱਚ ਦੇਸ਼ ਭਰ ਤੋਂ ਕੁੱਲ 25 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ । ਇਨਾਂ ਸਕੂਲਾਂ ਦੇ ਆਪਸੀ ਮੁਕਾਬਲਿਆਂ ਵਿੱਚ ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਦੀ ਟੀਮ ਲਗਾਤਾਰ ਵਧੀਆ ਪ੍ਰਦਰਸ਼ਨ ਕਰਦੇ ਹੋਏ ਤੀਸਰੇ ਸਥਾਨ ਤੇ ਰਹੀ । ਦਿੱਲੀ ਤੋਂ ਵਾਪਿਸ ਪਰਤੀ ਜੇਤੂ ਟੀਮ ਦੇ ਖਿਡਾਰੀ ਵਿਦਿਆਰਥੀਆਂ ਦਾ ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋਂ ਢੋਲ ਵਾਜੇ ਨਾਲ ਸਵਾਗਤ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਫੁੱਲਾਂ ਦੇ ਹਾਰ ਭੇਂਟ ਕੀਤੇ ਗਏ। ਉਨਾਂ ਕਿਹਾ ਕਿ ਇਨਾਂ ਖੇਡਾਂ ਵਿੱਚ ਹੋਈ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਟੀਮ ਦੇ ਕੋਚ ਗੁਲਜ਼ਾਰ ਸਿੰਘ ਨੂੰ ਜਾਂਦਾ ਹੈ ਜਿਨਾਂ ਦੀ ਮਿਹਨਤ ਅਤੇ ਖਿਡਾਰੀਆਂ ਨੂੰ ਦਿਤੀ ਸੇਧ ਸਦਕਾ ਸਾਡੇ ਸਕੂਲ ਦੇ ਖਿਡਾਰੀਆਂ ਨੇ ਇੱਕ ਟੀਮ ਦੇ ਰੂਪ ਵਿੱਚ ਖੇਡਦੇ ਹੋਏ ਜਿੱਤ ਹਾਸਿਲ ਕੀਤੀ ਹੈ। ਆਖਿਰ ਵਿੱਚ ਸਕੂਲ ਦੇ ਸਮੂਹ ਸਟਾਫ ਵੱਲੋਂ ਜੇਤੂ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ