nabaz-e-punjab.com

ਸੀਬੀਐਸਈ ਨਤੀਜਾ: ਸ਼ਾਨਦਾਰ ਰਿਹਾ ਮੁਹਾਲੀ ਦੇ ਸਕੂਲਾਂ ਦਾ ਨਤੀਜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਸੀਬੀਐਸਈ ਵੱਲੋਂ ਅੱਜ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਮੁਹਾਲੀ ਦੇ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸ਼ਹਿਰ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀ ਨਵਜੋਤ ਕੌਰ ਨੇ 96.4 ਫ਼ੀਸਦੀ ਅੰਕ ਲੈ ਕੇ ਪਹਿਲਾ, ਦੇਵੇਸ਼ ਗਰਗ ਨੇ 95.2 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਸੁਖਮਨ ਕੌਰ ਨੇ 90.6 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਵਿੱਚ ਸਾਇੰਸ ਗਰੁੱਪ ਦੀ ਵਿਦਿਆਰਥਣ ਕਰਿਤਿਕਾ ਪੂਰੀ ਨੇ 89.4 ਫੀਸਦੀ, ਆਰਟਸ ਗਰੁੱਪ ਦੀ ਵਿਦਿਆਰਥਣ ਇਨਾਇਤ ਕੌਰ ਨੇ 96.6 ਅੰਕ ਹਾਸਲ ਕੀਤੇ ਹਨ ਜਦੋਂਕਿ ਕਾਮਰਸ ਦੀ ਵਿਦਿਆਰਥਣ ਜੈਸਮੀਨ ਕੌਰ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਅਰਨਵ ਸ਼ਰਮਾ, ਰੇਜ਼ਲੀਨ ਕੌਰ, ਧਰੀਤੀ ਝਾਅ, ਮੇਹਕਦੀਪ ਕੌਰ ਨੇ ਵੀ ਵਧੀਆ ਅੰਕ ਹਾਸਲ ਕੀਤੇ ਹਨ। ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਦਾ ਬਾਰ੍ਹਵੀਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੇ ਡਾਇਰੈਕਟਰ ਮੋਹਨਬੀਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਹਿਊਮੈਨਟੀਜ ਗਰੁੱਪ ਦੀ ਵਿਦਿਆਰਥਣ ਅਵੀਤੇਸ਼ ਕੌਰ ਨੇ 93 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਇਸ ਵਿਦਿਆਰਥਣ ਨੇ ਪੇਟਿੰਗ ਵਿਸ਼ੇ ਵਿੱਚ 100 ’ਚੋਂ 99 ਅੰਕ ਪ੍ਰਾਪਤ ਕੀਤੇ ਹਨ। ਇਸੇ ਗਰੁੱਪ ਦੇ ਬਿਸ਼ੂ ਸ਼ਰਮਾ ਨੇ 83 ਫੀਸਦੀ ਅੰਕ ਪ੍ਰਾਪਤ ਕੀਤੇ ਹਨ।
ਮਾਨਵ ਮੰਗਲ ਸਕੂਲ ਫੇਜ਼-10 ਦੀ ਵਿਦਿਆਰਥਣ ਹਰਗੁਨਦੀਪ ਕੌਰ ਬਵੇਜਾ ਨੇ ਦਸਵੀਂ ਦੀ ਪ੍ਰੀਖਿਆ ਵਿੱਚ 93.8 ਫੀਸਦੀ ਅੰਕ ਹਾਸਲ ਕੀਤੇ ਹਨ। ਹਰਗੁਨਦੀਪ ਫੇਜ਼-7 ਵਿੱਚ ਕਨਫੈਕਸ਼ਨਰੀ ਦੀ ਦੁਕਾਨ ਕਰਦੇ ਸੁਖਬੀਰ ਸਿੰਘ ਬਵੇਜਾ ਦੀ ਬੇਟੀ ਹੈ। ਵਿਦਿਆਰਥੀਆਂ ਨੂੰ ਕੋਚਿੰਗ ਦੇਣ ਵਾਲੇ ਸੈਂਟਰ ਕੈਰੀਅਰ ਜਾਇੰਟ ਫੇਜ਼-5 ਨੇ ਇੱਕ ਵਾਰ ਫਿਰ ਬਾਰ੍ਹਵੀਂ ਵਿੱਚ ਵਧੀਆ ਨਤੀਜੇ ਪੇਸ਼ ਕੀਤੇ ਹਨ। ਪਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਿੱਚ ਕੋਚਿੰਗ ਲੈ ਰਹੇ ਵਿਵੇਕ ਹਾਈ ਸਕੂਲ, ਚੰਡੀਗੜ੍ਹ ਦੇ ਕਾਮਰਸ ਦੇ ਵਿਦਿਆਰਥੀ ਵਿਰਾਜ ਠਾਕੁਰ ਨੇ 98.8 ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਪਿਛਲੇ 25 ਸਾਲਾਂ ਤੋਂ ਉਨ੍ਹਾਂ ਸਮੇਤ ਗੌਰਵ ਖੰਨਾ ਵੱਲੋਂ ਪੜ੍ਹਾਏ ਜਾਂਦੇ ਗਣਿਤ ਅਤੇ ਭੌਤਿਕ ਵਿਗਿਆਨ ਦੀਆਂ ਬੋਰਡ ਪ੍ਰੀਖਿਆਵਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰ ਰਹੇ ਹਨ।
ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੁਹਾਲੀ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੀ ਟਾਪਰ ਪ੍ਰਾਚੀ ਬਾਂਸਲ ਨੇ ਤਿੰਨ ਵਿਸ਼ਿਆਂ ਵਿੱਚ 98.2 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਕੋਵਿਡ ਤੋਂ ਬਾਅਦ ਇਹ ਮੁਸ਼ਕਲ ਸਾਲ ਸੀ ਪਰ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਾਰੀਆਂ ਰੁਕਾਵਟਾਂ ਨੂੰ ਪਾਰ ਕੀਤਾ। ਸਕੂਲ ਦੇ 171 ’ਚੋਂ 37 ਬੱਚਿਆਂ ਨੇ ਦਸਵੀਂ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇੰਜ ਹੀ ਬਾਰ੍ਹਵੀਂ ਵਿੱਚ ਨਾਨ-ਮੈਡੀਕਲ ’ਚੋਂ ਗਰਗ ਨੇ 96.8 ਫ਼ੀਸਦੀ ਅੰਕ ਲੈ ਕੇ ਪਹਿਲਾ, ਮੈਡੀਕਲ ’ਚੋਂ ਗੁਰਲੀਨ ਕੌਰ ਅਤੇ ਆਰੂਸ਼ੀ ਸੰਦਲ ਨੇ 95.4 ਫ਼ੀਸਦੀ, ਕਾਮਰਸ ’ਚੋਂ ਅਰਸ਼ਲੀਨ ਕੌਰ ਨੇ 93.2 ਫ਼ੀਸਦੀ ਅੰਕ ਪ੍ਰਾਪਤ ਕੀਤੇ। ਜਦੋਂਕਿ ਹਿਊਮੈਨਟੀਜ਼ ਦੀ ਦੀਆ ਮਿੱਤਲ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।

Load More Related Articles

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 3 ਮਈ: ਇੱਥੋਂ ਦੇ ਇਤਿਹਾਸ…