ਸਿੱਖਿਆ ਪ੍ਰਣਾਲੀ ਬਾਰੇ ਗਿਆਨ ਜਯੋਤੀ ਸਕੂਲ ਵਿੱਚ ਸੀਬੀਐੱਸਈ ਦੀ ਵਰਕਸ਼ਾਪ

ਨਬਜ਼-ਏ-ਪੰਜਾਬ, ਮੁਹਾਲੀ, 30 ਜੂਨ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿਖੇ ਸਿੱਖਿਆ ਪ੍ਰਣਾਲੀ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਸੀਬੀਐੱਸਈ ਵਰਕਸ਼ਾਪ ਲਗਾਈ ਗਈ। ਜਿਸ ਵਿੱਚ ਮੁਹਾਲੀ ਸਮੇਤ ਟਰਾਈਸਿਟੀ ਦੇ ਵੱਖ-ਵੱਖ ਸਕੂਲਾਂ ਦੇ 60 ਤੋਂ ਵੱਧ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੇ ਹੁਨਰ ਵਿੱਚ ਸੁਧਾਰ ਕਰਨ ਦੇ ਤੌਰ ਤਰੀਕੇ ਸਿੱਖਣ ਲਈ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਨਾਲ ਹੀ ਸਮੱਸਿਆ ਦਾ ਹੱਲ, ਹਮਦਰਦੀ, ਰਚਨਾਤਮਿਕਤਾ, ਸਵੈ-ਪ੍ਰਗਟਾਵਾ, ਗੱਲਬਾਤ, ਸੰਚਾਰ, ਟੀਚਾ ਨਿਰਧਾਰਨ, ਸਵੈ-ਵਿਸ਼ਵਾਸ, ਸਵੈ-ਨਿਰਭਰਤਾ, ਨਿਯਮਾਂ ਦੀ ਪਾਲਣਾ ਅਤੇ ਸਮਾਜਿਕ ਪਰਸਪਰ ਪ੍ਰਭਾਵ ਵਰਗੇ ਵੱਖ-ਵੱਖ ਏਜੰਡਿਆਂ ’ਤੇ ਵਿਸਥਾਰ ਚਰਚਾ ਕੀਤੀ।
ਇਸ ਮੌਕੇ ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਅੰਜਲੀ ਸ਼ਰਮਾ ਅਤੇ ਗੋਬਿੰਦਗੜ੍ਹ ਪਬਲਿਕ ਸਕੂਲ ਦੀ ਪ੍ਰਿੰਸੀਪਲ ਸ਼ਿਵਾਲੀ ਸ਼ਰਮਾ ਮੁੱਖ ਬੁਲਾਰੇ ਵਜੋਂ ਪਹੁੰਚੇ। ਅੰਜਲੀ ਸ਼ਰਮਾ ਨੇ ਮੌਜੂਦਾ ਸਿੱਖਿਆ ਪ੍ਰਣਾਲੀ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਬਾਰੇ ਚਰਚਾ ਕੀਤੀ। ਜਦੋਂਕਿ ਸ਼ਿਵਾਲੀ ਸ਼ਰਮਾ ਨੇ ਮਾਪਿਆਂ ਦੀ ਸ਼ਮੂਲੀਅਤ ਦੇ ਮਹੱਤਵ ’ਤੇ ਜ਼ੋਰ ਦਿੱਤਾ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਪ੍ਰਭਾਵਸ਼ਾਲੀ ਸੰਚਾਰ ਲਈ ਰਣਨੀਤੀਆਂ ਸਾਂਝੀਆਂ ਕੀਤੀਆਂ।
ਗਿਆਨ ਜਯੋਤੀ ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਕਿਹਾ ਕਿ ਸਾਡਾ ਉਦੇਸ਼ ਸਿੱਖਿਅਕਾਂ ਦੀ ਅਧਿਆਪਨ ਅਤੇ ਖੋਜ ਸਮਰਥਾਵਾਂ ਨੂੰ ਵਧਾਉਣਾ ਹੈ। ਅਜਿਹੇ ਪ੍ਰੋਗਰਾਮ ਭਾਗੀਦਾਰਾਂ ਨੂੰ ਆਮ ਪ੍ਰਬੰਧਨ ਵਿੱਚ ਯੋਗਤਾ ਵਿਕਸਿਤ ਕਰਨ, ਪ੍ਰਬੰਧਨ ਖੋਜ ਵਿੱਚ ਵਿਕਾਸ ਨੂੰ ਸਮਝਣ, ਅਤੇ ਇੱਕ ਪ੍ਰਭਾਵਸ਼ਾਲੀ ਫੈਕਲਟੀ ਬਣਨ ਲਈ ਸਿੱਖਿਆ ਸ਼ਾਸਤਰ, ਪ੍ਰਭਾਵਸ਼ਾਲੀ ਪੇਸ਼ਕਾਰੀ ਤਕਨੀਕਾਂ, ਅਤੇ ਵਿਹਾਰਕ ਹੁਨਰਾਂ ਵਿਚ ਸੁਧਾਰ ਕਰਨਾ ਸਿੱਖਣ ਦੇ ਯੋਗ ਬਣਾਉਂਦੇ ਹਨ। ਉਨ੍ਹਾਂ ਸਿੱਖਿਅਕਾਂ ਅਤੇ ਵਿਦਿਆਰਥੀਆਂ ਲਈ ਵਿੱਦਿਅਕ ਅਨੁਭਵ ਨੂੰ ਵਧਾਉਣ ਲਈ ਅਜਿਹੀਆਂ ਵਰਕਸ਼ਾਪਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਅਖੀਰ ਵਿੱਚ ਗਿਆਨ ਜਯੋਤੀ ਗਲੋਬਲ ਸਕੂਲ ਪ੍ਰਿੰਸੀਪਲ ਗਿਆਨ ਜੋਤ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ ਆਪਣੀਆਂ…