ਪਿੰਡ ਮਾਣਕਪੁਰ ਸ਼ਰੀਫ ਵਿਖੇ ਅੰਬੇਡਕਰ ਜੈਅੰਤੀ ਮਨਾਈ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 14 ਅਪਰੈਲ:
ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਮਾਣਕਪੁਰ ਸ਼ਰੀਫ ਵਿਖੇ ਕਿਸਾਨ ਖੇਤ ਮਜਦੂਰ ਸੈਲ ਜਿਲ੍ਹਾ ਮੁਹਾਲੀ ਦੇ ਚੇਅਰਮੈਨ ਬਲਕਾਰ ਸਿੰਘ ਭੰਗੂ ਦੀ ਅਗਵਾਈ ਵਿਚ ਡਾ.ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਕਾਰ ਸਿੰਘ ਭੰਗੂ ਨੇ ਕਿਹਾ ਕਿ ਡਾ.ਭੀਮ ਰਾਓ ਅੰਬੇਡਕਰ ਦੀ ਦੇਸ਼ ਨੂੰ ਬਹੁਤ ਵੱਡੀ ਦੇਣ ਹੈ ਤੇ ਸਮੁੱਚੇ ਦੇਸ਼ ਵਾਸੀਆਂ ਦੇ ਮਨਾਂ ਵਿਚ ਉਨ੍ਹਾਂ ਪ੍ਰਤੀ ਸਤਿਕਾਰ ਹੈ। ਇਸ ਦੌਰਾਨ ਯੂਥ ਕਾਂਗਰਸ ਹਲਕਾ ਖਰੜ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਡਾ.ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਬੜੀ ਸੂਝ ਬੁਝ ਨਾਲ ਬਣਾਇਆ ਹੈ ਜਿਸ ਵਿਚ ਹਰੇਕ ਵਰਗ ਦੇ ਹਿੱਤਾਂ ਨੂੰ ਬਰੀਕੀ ਨਾਲ ਰੱਖਦੇ ਹੋਏ ਸਾਰੀ ਦੁਨੀਆਂ ਵਿਚ ਨਿਰਾਲਾ ਸੰਵਿਧਾਨ ਰਚਿਆ ਹੈ ਜਿਸ ਦੀ ਸਰਾਹਨਾ ਦੁਨੀਆ ਵਿਚ ਹੁੰਦੀ ਹੈ। ਇਸ ਦੌਰਾਨ ਪਤਵੰਤਿਆਂ ਅਤੇ ਪਿੰਡ ਵਾਸੀਆਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਤੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬਾਬਾ ਰਾਮ ਸਿੰਘ ਮਾਣਕਪੁਰ, ਮਦਨ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ ਢਕੋਰਾਂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…