ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 37ਵੀਂ ਸਾਲਾਨਾ ਬਰਸੀ ਮਨਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂਘਰ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 37ਵੀਂ ਸਾਲਾਨਾ ਬਰਸੀ ਮਨਾਈ ਗਈ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਢਾਡੀ ਜਥੇ ਨੇ ਗਿਆਨੀ ਬਲਵੰਤ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਲਗਾਤਾਰ 40 ਸਾਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਅਣਥੱਕ ਸੇਵਾ ਨਿਭਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਭਾਈ ਓਂਕਾਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਸੰਦੀਪ ਸਿੰਘ ਮੁੱਖ ਗ੍ਰੰਥੀ ਗੁਰੂ ਨਾਨਕ ਦਰਬਾਰ ਦੁਬਈ, ਭਾਈ ਮਹਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਕਰਨੈਲ ਸਿੰਘ, ਬੀਬੀ ਤੇਜਿੰਦਰ ਕੌਰ, ਭਾਈ ਪਰਤਾਪ ਸਿੰਘ, ਭਾਈ ਕੁਲਤਾਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜਥਾ, ਭਾਈ ਬਹਾਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਬੀਬੀ ਉਤਮ ਕੌਰ, ਭਾਈ ਜਤਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…