Nabaz-e-punjab.com

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗੁਰਪੁਰਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਇੱਥੋਂ ਦੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿੱਚ ਅੱਜ ਬੱਚਿਆਂ ਅਤੇ ਸਟਾਫ਼ ਮੈਂਬਰਾਂ ਨੇ ਰਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਇੱਕ ਧਾਰਮਿਕ ਸਮਾਗਮ ਆਯੋਜਿਤ ਕੀਤਾ। ਇਸ ਮੌਕੇ ਸਵੇਰ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਬੱਚੀਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਕੀਤਾ। ਇਸ ਤੋਂ ਬਾਅਦ ਗਿਆਨੀ ਗੁਰਪ੍ਰੀਤ ਸਿੰਘ ਨਿਆਮੀਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਭਾਵਪੂਰਤ ਤਰੀਕੇ ਨਾਲ ਕਥਾ ਕੀਤੀ ਗਈ ਜਿਸ ਵਿੱਚ ਬੱਚੇ ਵੀ ਸ਼ਾਮਿਲ ਹੋਏ। ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਅਤੇ ਜਸਵਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਕਾਲਜ਼ ਦੇ ਸਮੁੱਚ ਸਟਾਫ਼ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੇ ਮਿਲ ਜੁਲ ਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ। ਉਨ੍ਹਾਂ ਦੱਸਿਆ ਕਿ ਵਿਦਿਆਰਥਣਾਂ ਨੇ ਖੁਦ ਹੀ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਕਥਾ ਵਿਚਾਰਾਂ ਸਰਵਣ ਕੀਤੀਆਂ ਇਸ ਤੋਂ ਇਲਾਵਾ ਸ਼ਾਮ ਵੇਲੇ ਦੀਪਮਾਲਾ ਹੀ ਕੀਤੀ ਗਈ ।
ਸ੍ਰ. ਵਾਲੀਆਂ ਨੇ ਦੱਸਿਆ ਕਿ ਇਸ ਵਾਰ ਵਾਤਾਵਰਨ ਪ੍ਰਤੀ ਸੁਚੇਤ ਰਹਿੰਦਿਆਂ ਵਿਦਿਆਰਥੀਆਂ ਨੇ ਆਪਣੇ ਆਪ ਹੀ ਪਟਾਕੇ ਨਾ ਚਲਾਉਣ ਦਾ ਫ਼ੈਸਲਾ ਕੀਤਾ ਜਿਸ ਕਰਕੇ ਆਤਿਸ਼ਬਾਜ਼ੀ ਨਹੀਂ ਕੀਤੀ ਗਈ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਅਤੁੱਟ ਵਰਤਾਇਆ ਗਿਆ ਇਸ ਦੀ ਵਿਸ਼ੇਸ਼ਤਾ ਇਹ ਰਹੀ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਖੁਦ ਹੀ ਆਪਣੇ ਸਾਥੀਆਂ ਨੂੰ ਇਹ ਲੰਗਰ ਵਰਤਾਇਆ ਅਤੇ ਬਰਤਨ ਸਾਫ਼ ਕੀਤੇ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ, ਜਸਵਿੰਦਰ ਕੌਰ ਵਾਲੀਆ, ਡਾਇਰੈਕਟਰ ਐਡਮਿਨ ਤੇਗਬੀਰ ਸਿੰਘ ਵਾਲੀਆ, ਜਪਨੀਤ ਕੌਰ ਵਾਲੀਆ, ਜਸਮੇਰ ਸਿੰਘ, ਬਲਜੀਤ ਕੌਰ, ਪ੍ਰਿੰਸੀਪਲ ਰਾਜਿੰਦਰ ਕੌਰ ਢੱਡਾ, ਵਾਈਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਅਤੇ ਸਮੁੱਚਾ ਸਟਾਫ਼ ਮੌਜੂਦ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…