ਸਮਾਰਟ ਸਿਟੀ ਵਿੱਚ ਵਣ ਮਹਾਂਉਤਸਵ ਮਨਾਇਆ, ਪੌਦੇ ਲਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਇੱਥੋਂ ਦੇ ਐਨਐਚ 205-ਏ ਸਥਿਤ ਰਿਹਾਇਸ਼ੀ ਹਾਊਸਿੰਗ ਪ੍ਰਾਜੈਕਟ ਸਮਾਰਟ ਸਿਟੀ ਵਿੱਚ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ ਗਿਆ ਅਤੇ ਪ੍ਰਾਜੈਕਟ ਦੇ ਕਰਮਚਾਰੀਆਂ ਨੇ ਵਾਤਾਵਰਨ ਪ੍ਰਤੀ ਜਾਗਰੂਕਤਾ ਦਾ ਹੋਕਾ ਦਿੰਦੇ ਹੋਏ ਵੱਖ-ਵੱਖ ਖਾਲੀ ਥਾਵਾਂ ’ਤੇ ਫੁੱਲਦਾਰ, ਫਲਦਾਰ ਅਤੇ ਛਾਂਦਾਰ ਪੌਦੇ ਲਗਾਏ। ਕਰਮਚਾਰੀਆਂ ਨੇ ਭਵਿੱਖ ਵਿੱਚ ਸਮੇਂ ਸਮੇਂ ਸਿਰ ਇਨ੍ਹਾਂ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਵੀ ਕੀਤਾ।
ਇਸ ਮੌਕੇ ਕਰਮਚਾਰੀਆਂ ਨੇ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣੇ ਘਰ, ਦਫ਼ਤਰ ਅਤੇ ਹੋਰ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਈ ਜਾਵੇ। ਕਰਮਚਾਰੀਆਂ ਨੇ ਇਹ ਵੀ ਪ੍ਰਣ ਕੀਤਾ ਕਿ ਭਵਿੱਖ ਵਿੱਚ ਉਹ ਆਪਣੇ ਜਨਮ ਦਿਨ ਜਾਂ ਹੋਰ ਖ਼ੁਸ਼ੀ ਦੇ ਮੌਕਿਆਂ ’ਤੇ ਫਜ਼ੂਲ ਖ਼ਰਚੀ ਕਰਨ ਦੀ ਬਜਾਏ ਪੌਦੇ ਲਗਾਉਣ ਨੂੰ ਤਰਜ਼ੀਹ ਦੇਣਗੇ ਅਤੇ ਮਹਿਮਾਨਾਂ ਨੂੰ ਮਹਿੰਗੇ ਗਿਫ਼ਟ ਦੇਣ ਦੀ ਥਾਂ ਤੋਹਫ਼ੇ ਵਜੋਂ ਪੌਦੇ ਦਿੱਤੇ ਜਾਇਆ ਕਰਨਗੇ। ਕਿਉਂਕਿ ਕੋਈ ਵੀ ਮੁਹਿੰਮ ਉਦੋਂ ਹੀ ਸਫਲ ਹੁੰਦੀ ਹੈ ਜਦੋਂ ਉਸ ਦੀ ਸ਼ੁਰੂਆਤ ਅਸੀਂ ਖ਼ੁਦ ਤੋਂ ਕਰਦੇ ਹਾਂ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…