ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਵਿਸ਼ਵ ਭਰ ਵਿੱਚ ਅੱਜ ਦੇ ਦਿਨ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਏਡੀਸੀ (ਜਨਰਲ) ਸ੍ਰੀਮਤੀ ਕੋਮਲ ਮਿੱਤਲ ਅਤੇ ਏਡੀਸੀ (ਸ਼ਹਿਰੀ) ਸ੍ਰੀਮਤੀ ਪੂਜਾ ਸਿਆਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਅੌਰਤਾਂ ਸਮਾਜ ਦਾ ਇੱਕ ਮਹੱਤਵਪੂਰਨ ਅੰਗ ਹਨ ਅਤੇ ਇਸ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਅੌਰਤਾ ਦਾ ਹਰ ਖੇਤਰ ਵਿੱਚ ਸਮਾਜ ਲਈ ਆਪਣਾ ਇੱਕ ਬਹੁਮੁੱਲਾ ਯੋਗਦਾਨ ਵੀ ਹੈ। ਉਨ੍ਹਾਂ ਦੱਸਿਆ ਕਿ ਵੈਸੇ ਹਰ ਦਿਨ ਅੌਰਤਾਂ ਦਾ ਹੀ ਹੁੰਦਾ ਹੈ ਪਰ 8 ਮਾਰਚ ਨੂੰ ਦੁਨੀਆ ਭਰ ਵਿੱਚ ਅੌਰਤਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਅਤੇ ਸਨਮਾਨ ਦੇਣ ਲਈ ਇਹ ਦਿਵਸ ਆਯੋਜਤ ਕੀਤਾ ਜਾਦਾ ਹੈ। ਕਿਉਂਕਿ ਅੌਰਤਾਂ ਆਪਣੀ ਜ਼ਿੰਦਗੀ ਵਿੱਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਉਂਦੀਆ ਹਨ।
ਉਨ੍ਹਾਂ ਕਿਹਾ ਅੌਰਤ ਨੇ ਹਰ ਖੇਤਰ ਵਿੱਚ ਸਮਾਜ ਨੂੰ ਵਿਕਸਿਤ ਕਰਨ ਲਈ ਅਹਿਮ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵਰਤਮਾਨ ਸਮੇਂ ‘ਚ ਅੌਰਤਾਂ ਸਿਰਫ ਘਰ ਦੀ ਜ਼ਿੰਮੇਵਾਰੀ ਹੀ ਨਹੀ, ਬਲਕਿ ਆਰਥਿਕ ਜ਼ਿੰਮੇਵਾਰੀਆਂ ਨੂੰ ਵੀ ਬਾਖ਼ੂਬੀ ਉਠਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੌਰਤਾਂ ਆਪਣੇ ਆਪ ਨੂੰ ਪੁਰਸ਼ਾਂ ਨਾਲੋਂ ਕਿਸੇ ਪੱਖੋਂ ਵੀ ਘੱਟ ਨਾ ਸਮਝਣ ਬਲਕਿ ਉਨ੍ਹਾਂ ਦੇ ਬਰਾਬਰ ਹਰ ਕੰਮ ਵਿੱਚ ਭਾਗੀਦਾਰੀ ਲੈਣ ਅਤੇ ਆਪਣੇ ਅਧਿਕਾਰਾ ਦੀ ਪਾਲਣਾ ਕਰਨ । ਇਸ ਤੋਂ ਇਲਾਵਾ ਉਨ੍ਹਾਂ ਵੱਲੋ ਸਮਾਗਮ ਵਿੱਚ ਮੌਜੂਦ ਮਹਿਲਾਵਾ ਦੇ ਵਿਚਾਰ ਅਤੇ ਹੁਣ ਤੱਕ ਦੇ ਤਜ਼ਰਬੇ ਸੁਣੇ ਗਏ। ਇਸ ਮੌਕੇ ਉਨ੍ਹਾਂ ਸ੍ਰੀਮਤੀ ਸੋਨਾਲੀ ਮਹਿਤਾ ਜਿਨ੍ਹਾਂ ਦੇ ਪੁੱਤਰ ਅਕੁਲ ਮਹਿਤਾ 5 ਮਾਰਚ ਨੂੰ ਯੂਕਰੇਨ ਤੋਂ ਸੁਰੱਖਿਅਤ ਵਾਪਸ ਆਏ ਹਨ, ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਅੌਰਤਾ ਦੇ ਅਧਿਕਾਰਾਂ ਲਈ ਵਰਤੋਂ ਵਾਸਤੇ ਪਾਰਦਰਸ਼ੀ ਸੋਚ ਹੋਣੀ ਚਾਹੀਦੀ ਹੈ ਅਤੇ ਸਮਾਜ ‘ਚ ਰਹਿਣ ਵਾਲੀਆ ਅੌਰਤਾਂ ਖੁਦ ਨੂੰ ਸੁਰੱਖਿਅਤ ਅਤੇ ਮਜ਼ਬੂਤ ਸਮਝਣ। ਇਸ ਮੌਕੇ ਉਨ੍ਹਾਂ ਸਮੂਹ ਅੌਰਤਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਾਸ ਦੀ ਵਧਾਈ ਦਿੱਤੀ ਅਤੇ ਵੱਧ ਤੋਂ ਵੱਧ ਮਹਿਨਤ ਕਰ ਕੇ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…