ਕੌਮੀ ਡੀਵਾਰਮਿੰਗ ਦਿਵਸ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਜੈ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਐਸ.ਐਮ.ਓ ਭੁਪਿੰਦਰ ਸਿੰਘ ਸੀ.ਐਚ.ਸੀ ਕੁਰਾਲੀ ਦੀ ਅਗਵਾਈ ਹੇਠ ਡਾ. ਨਰਿੰਦਰ ਮੋਹਨ ਵੱਲੋਂ ਕੌਮੀ ਡੀਵਾਰਮਿੰਗ ਦਿਵਸ ਮੌਕੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਅਤੇ ਸਕੂਲਾਂ ਵਿੱਚ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਗਈਆਂ। ਇਸ ਮੌਕੇ ਡਾ. ਨਰਿੰਦਰ ਮੋਹਨ ਨੇ ਵਿਦਿਆਰਥੀਆਂ ਨੂੰ ਡੀ ਵਾਰਮ ਕਰਦਿਆਂ ਕਿਹਾ ਕਿ ਪੇਟ ਦੇ ਕੀੜਿਆਂ ਕਾਰਨ ਕੁਪੋਸ਼ਣ, ਖੂਨ ਡੀ ਕਮੀ, ਸਰੀਰਕ ਅਤੇ ਮਾਨਸਿਕ ਪੱਖੋਂ ਵਿਕਾਸ ਵਿਚ ਰੁਕਾਵਟ ਆਉਂਦੀ ਹੈ ਇਸ ਲਈ ਇਨ੍ਹਾਂ ਕੀੜਿਆਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਫਲ ਅਤੇ ਸਬਜ਼ੀਆਂ ਦੀ ਵਰਤੋਂ ਧੋ ਕੇ ਸਾਫ ਕਰਨ ਉਪਰੰਤ ਅਤੇ ਜੰਗਲ ਪਾਣੀ ਪਖਾਨੇ ਵਿਚ ਜਾਣ ਦੀ ਅਪੀਲ ਕੀਤੀ। ਇਸੇ ਮੁਹਿੰਮ ਤਹਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਿੰ ਸਪਿੰਦਰ ਸਿੰਘ ਦੀ ਅਗਵਾਈ ਵਿਚ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਡਾ.ਭੁਪਿੰਦਰ ਸਿੰਘ ਐਸ.ਐਮ.ਓ ਅਤੇ ਸੁਖਦੇਵ ਸਿੰਘ ਵੱਲੋਂ ਵਿਦਿਆਰਥੀਆਂ ਦੀ ਡੀ ਵਰਮ ਕੀਤੀ ਗਈ ਤੇ ਹਰੇਕ ਬੱਚੇ ਨੂੰ ਇਸ ਬਿਮਾਰੀ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…