ਬਸਪਾ ਦੇ ਸੰਸਥਾਪਕ ਬਾਬੂ ਕਾਂਸੀ ਰਾਮ ਦਾ 83ਵਾਂ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਮਾਰਚ:
ਸਥਾਨਕ ਸ਼ਹਿਰ ਵਿੱਚ ਬਹੁਜਨ ਸਮਾਜ ਪਾਰਟੀ ਦੇ ਜਨਮ ਦਾਤਾ ਸਾਹਿਬ ਸਵ. ਸ੍ਰੀ ਕਾਂਸੀ ਰਾਮ ਦਾ 83ਵਾਂ ਜਨਮ ਦਿਹਾੜਾ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਦੀ ਅਗਵਾਈ ਤੇ ਭੈਣ ਕੁਲਵੰਤ ਕੌਰ ਦੀ ਦੇਖ ਰੇਖ ਵਿਚ ਮਨਾਇਆ ਗਿਆ। ਇਸ ਮੌਕੇ ਇਕੱਤਰ ਪਾਰਟੀ ਵਰਕਰਾਂ ਨੇ ਕੇਕ ਕੱਟਕੇ ਜਨਮ ਦਿਨ ਮਨਾਇਆ। ਇਸ ਦੌਰਾਨ ਰਾਜਾ ਨਨਹੇੜੀਆਂ ਨੇ ਕਾਂਸੀ ਰਾਮ ਦੇ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਨੂੰ ਮਜਬੂਤ ਕਰਨ ਦੀ ਅਪੀਲ ਕੀਤੀ ਤਾਂ ਜੋ ਸਾਹਿਬ ਸ੍ਰੀ ਕਾਂਸੀ ਰਾਮ ਜੀ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ। ਇਸ ਦੌਰਾਨ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਦੀ ਅਗਵਾਈ ਵਿਚ ਇਕੱਤਰ ਵਰਕਰਾਂ ਨੇ ਸਵ. ਕਾਂਸੀ ਰਾਮ ਜੀ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਨਛੱਤਰ ਸਿੰਘ ਖਰੜ, ਹਰਜੀਤ ਸਿੰਘ ਲੌਂਗੀਆ, ਸੇਵਾ ਸਿੰਘ ਬਡਵਾਲੀ, ਕਰਮਜੀਤ ਸਿੰਘ, ਜਨਕ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ ਚੱਪੜਚਿੜੀ, ਬਲਜਿੰਦਰ ਸਿੰਘ ਮਾਮੁਪੂਰ, ਅਵਤਾਰ ਸਿੰਘ ਸਿੰਹੋਮਾਜਰਾ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Punjab Police to install 2300 CCTV cameras at 703 strategic locations in all border districts

Punjab Police to install 2300 CCTV cameras at 703 strategic locations in all border distri…