ਮਹਾਨ ਤਪੱਸਵੀ ਸੰਤ ਬਾਬਾ ਸ਼ਮੀਰ ਸਿੰਘ ਦੀ ਸਾਲਾਨਾ ਬਰਸੀ ਮਨਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜੂਹ ਵਿੱਚ ਵਸਦੇ ਕਸਬਾ ਨੁਮਾ ਪਿੰਡ ਬਲੌਂਗੀ ਦੇ ਗੁਰਦੁਆਰਾ ਸਾਹਿਬ ਸੰਤ ਬਾਬਾ ਸਮੀਰ ਸਿੰਘ ਜੀ ਵਿਖੇ ਮਹਾਨ ਤਪੱਸਵੀ ਸੰਤ ਬਾਬਾ ਸਮੀਰ ਜੀ ਦੀ ਸਾਲਾਨਾ ਬਰਸੀ ਮਨਾਈ ਗਈ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਵੱਖ ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾਈ ਪ੍ਰਧਾਨ ਤਰਲੋਚਨ ਸਿੰਘ ਮਾਨ ਦੀ ਦੇਖ ਰੇਖ ਵਿੱਚ ਹੋਏ ਇਸ ਬਰਸੀ ਸਮਾਗਮ ਵਿੱਚ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵੀ ਹਾਜ਼ਰੀ ਭਰੀ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਪੀਰਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਸਮੀਰ ਸਿੰਘ ਜੀ ਬਹੁਤ ਵੱਡੇ ਤਪੱਸਵੀ ਹੋਏ ਹਨ। ਜਿਨ੍ਹਾਂ ਨੇ ਇਸ ਅਸਥਾਨ ’ਤੇ ਤੱਪ ਕਰਕੇ ਬਲੌਂਗੀ ਦੀ ਧਰਤੀ ਨੂੰ ਭਾਗ ਲਗਾਏ ਹਨ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸ੍ਰੀ ਬਲਬੀਰ ਸਿੱਧੂ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾਈ ਪ੍ਰਧਾਨ ਤਰਲੋਚਨ ਸਿੰਘ ਮਾਨ, ਗੁਰਮੇਲ ਸਿੰਘ ਰੋਡਾ, ਸਤਨਾਮ ਨਾਮ, ਪ੍ਰਿਤਪਾਲ ਸਿੰਘ, ਜਥੇਦਾਰ ਪੂਰਨ ਸਿੰਘ, ਪ੍ਰੇਮ ਸਿੰਘ, ਪੰਚ ਹਰਵਿੰਦਰ ਸਿੰਘ, ਸਮਾਜ ਸੇਵਕ ਬੀਬੀ ਕੁਲਵੰਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …