Share on Facebook Share on Twitter Share on Google+ Share on Pinterest Share on Linkedin ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੁਰਾਲੀ ਵਿੱਚ ਸਜਾਇਆ ਨਗਰ ਕੀਰਤਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਫਰਵਰੀ: ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਗਤ ਰਵਿਦਾਸ ਸਭਾ ਕੁਰਾਲੀ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅੱਜ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਭਗਤ ਰਵਿਦਾਸ ਧਰਮਸ਼ਾਲਾ ਰੂਪਨਗਰ ਰੋਡ ਤੋਂ ਆਰੰਭ ਹੋ ਕੇ ਬੱਸ ਸਟੈਂਡ, ਸਿਸਵਾਂ ਰੋਡ, ਚਨਾਲੋਂ, ਚੰਡੀਗੜ੍ਹ ਰੋਡ, ਮੋਰਿੰਡਾ ਰੋਡ ਤੋਂ ਮੇਨ ਬਾਜ਼ਾਰ ਤੋਂ ਹੁੰਦਾ ਹੋਇਆ, ਵਾਪਸ ਉਸੇ ਥਾਂ ’ਤੇ ਆ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦਾ ਸ਼ਹਿਰ ਵਿਚ ਥਾਂ ਥਾਂ ਤੇ ਭਰਵਾਂ ਸਵਾਗਤ ਹੋਇਆ ਤੇ ਸ਼ਹਿਰ ਵਾਸੀਆਂ ਨੇ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਲਈ ਭਾਂਤ ਭਾਂਤ ਦੇ ਲੰਗਰ ਲਗਾਏ। ਇਸ ਮੌਕੇ ਬਾਬਾ ਲਾਭ ਸਿੰਘ ਦੇ ਜਥੇ ਨੇ ਸੰਗਤਾਂ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ 10 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਕ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਚਰਨਜੀਤ ਸਿੰਘ ਭੱਟੀ, ਬਸੇਸ਼ਰ ਸਿੰਘ, ਸੁਰਿੰਦਰ ਸਿੰਘ, ਗਿਆਨੀ ਨੌਰੰਗ ਸਿੰਘ ਮੁੰਧੋਂ, ਸਤਵੀਰ ਸਿੰਘ ਸੱਤੀ ਲਾਈਟ, ਸੁਰਜੀਤ ਸਿੰਘ, ਮਾਸਟਰ ਸਵਰਨ ਸਿੰਘ, ਪਰਮਜੀਤ ਪੰਮੀ, ਬਲਵੀਰ ਸਿੰਘ, ਖੁਸ਼ਹਾਲ ਸਿੰਘ, ਰਘਵੀਰ ਸਿੰਘ, ਜੰਗਾ ਪੇਂਟਰ, ਲਖਵੀਰ ਸਿੰਘ, ਤਰਲੋਚਨ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ