ਸ਼੍ਰੋਮਣੀ ਭਗਤ ਰਵੀਦਾਸ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 10 ਫਰਵਰੀ:
ਸ਼੍ਰੋਮਣੀ ਭਗਤ ਰਵੀਦਾਸ ਜੀ ਦਾ ਜਨਮ ਦਿਹਾੜਾ ਸ਼ਹਿਰ ਤੇ ਇਲਾਕੇ ਵਿਚ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਰੋਪੜ ਰੋਡ ਤੇ ਸਥਿਤ ਭਗਤ ਰਵਿਦਾਸ ਧਰਮਸ਼ਾਲਾ ਵਿਖੇ ਧਾਰਮਕ ਸਮਾਗਮ ਕਰਵਾਇਆ ਗਿਆ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਾਬਾ ਲਾਭ ਸਿੰਘ ਅਕਾਲਗੜ੍ਹ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਵਿਸਥਾਰ ਨਾਲ ਭਗਤ ਰਵਿਦਾਸ ਜੀ ਦਾ ਜੀਵਨ ਵਿਰਤਾਂਤ ਸੁਣਾਉਂਦੇ ਹੋਏ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓ.ਕੇ ਅਤੇ ਸੁਖਜਿੰਦਰ ਸੋਢੀ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਵਿਸ਼ੇਸ ਤੌਰ ਹਾਜ਼ਰੀ ਭਰੀ। ਇਸ ਮੌਕੇ ਚਰਨਜੀਤ ਸਿੰਘ ਭੱਟੀ, ਬਸੇਸਰ ਸਿੰਘ, ਸੁਰਿੰਦਰ ਸਿੰਘ, ਗਿਆਨੀ ਨੌਰੰਗ ਸਿੰਘ ਮੁੰਧੋਂ, ਸਤਵੀਰ ਸਿੰਘ ਸੱਤੀ ਲਾਈਟ, ਸੁਰਜੀਤ ਸਿੰਘ ਸੀਤਾ, ਪਰਮਜੀਤ ਪੰਮੀ, ਖੁਸ਼ਹਾਲ ਸਿੰਘ, ਮਾਸਟਰ ਸਵਰਨ ਸਿੰਘ, ਬਲਵੀਰ ਸਿੰਘ, ਜਸਵੀਰ ਬਿੱਲਾ, ਰਘਵੀਰ ਸਿੰਘ, ਰਣਧੀਰ ਸਿੰਘ, ਭੱਟੀ ਕੁਰਾਲੀ, ਸੁਰਮੁਖ ਸਿੰਘ ਘੁੱਗਾ, ਜੋਗਾ ਸਿੰਘ, ਲਖਵੀਰ ਸਿੰਘ, ਤਰਲੋਚਨ ਸਿੰਘ, ਜ਼ੰਗਾ ਪੇਂਟਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਉਧਰ, ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ‘ਤੇ ਪਿੰਡ ਮੁੰਧੋ ਸੰਗਤੀਆਂ ਦੇ ਗੁਰਦਵਾਰਾ ਸਾਹਿਬ ਵਿਚ ਮੁਖ ਪ੍ਰਬੰਧਕ ਸੁਰਮੁਖ ਸਿੰਘ ਮੁੰਧੋਂ ਦੀ ਦੇਖ ਰੇਖ ਵਿਚ ਧਾਰਮਕ ਸਮਾਗਮ ਕਰਵਾਇਆ ਗਿਆ ਅਤੇ ਬਲਾਕ ਮਾਜਰੀ ਦੇ ਸਮੁਚੇ ਪਿੰਡਾਂ ਵਿਚ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਤ ਸਮਾਗਮ ਕਰਵਾਏ ਗਏ। ਇਸ ਮੌਕੇ ਮੁੰਧੋ ਸੰਗਤੀਆਂ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕਥਾਵਾਚਕ ਗਿਆਨੀ ਹਰਪਾਲ ਸਿੰਘ ਬੂਥਗੜ੍ਹ, ਕਵੀਸ਼ਰੀ ਜਥਾ ਪਿੰਡ ਮੁੰਧੋਂ ਤੇ ਹੋਰਨਾਂ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਸੁਰਮੁਖ ਸਿੰਘ ਮੁੰਧੋਂ ਵੱਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਸਹਿਯੋਗੀਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਨਿਹੋਲਕਾ, ਮੁੱਲਾਂਪੁਰ ਸੋਢੀਆਂ, ਬੂਥਗੜ੍ਹ, ਖਿਜ਼ਰਾਬਾਦ, ਖੇੜਾ, ਮਾਜਰੀ, ਧਗਤਾਣਾ, ਅਕਾਲਗੜ੍ਹ, ਗੁੰਨੋਮਾਜਰਾ, ਝੰਡੇਮਾਜਰਾ ਸਮੇਤ ਅਨੇਕਾਂ ਪਿੰਡਾਂ ਵਿਚ ਧਾਰਮਕ ਸਮਾਗਮ ਕਰਵਾਏ ਗਏ ਜਿਨ੍ਹਾਂ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …