Share on Facebook Share on Twitter Share on Google+ Share on Pinterest Share on Linkedin ਨਾਨਕਸ਼ਾਹੀ ਨਵੇਂ ਸਾਲ ਨੂੰ ਸਮਰਪਿਤ ਸਿੱਖ ਵਾਤਾਵਰਣ ਦਿਵਸ ਮਨਾਇਆ, ਗੁਰਸ਼ਬਦ ਸਮਾਗਮ ਆਯੋਜਿਤ ਸਮਾਗਮ ਵਿੱਚ ਪਹੁੰਚੀ ਸੰਗਤ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਵੰਡੇ ਵੱਖ ਵੱਖ ਕਿਸਮਾਂ ਦੇ ਫਲਦਾਰ ਤੇ ਛਾਂਦਾਰ ਪੌਦੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ: ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਧਰਮ ਪ੍ਰਚਾਰ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਅਤੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਾਨਕਸ਼ਾਹੀ ਨਵੇਂ ਸਾਲ ਦੀ ਖੁਸ਼ੀ ਵਿੱਚ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਅੰਤਰਰਾਸਟਰੀ ਸਿੱਖ ਵਾਤਾਵਰਨ ਲਹਿਰ ਦੇ ਤਹਿਤ ਅੰਤਰ ਰਾਸ਼ਟਰੀ ਸਿੱਖ ਵਾਤਾਵਰਨ ਦਿਵਸ ਮਨਾਇਆ ਗਿਆ। ਜੇਪੀ ਸਿੰਘ ਨੇ ਦੱਸਿਆ ਕਿ ਗੁਰਸ਼ਬਦ ਸਮਾਗਮ ਵਿੱਚ ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਦਵਿੰਦਰ ਸਿੰਘ ਖ਼ਾਲਸਾ ਸੋਹਾਣਾ, ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਪਾਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਤੇਜਿੰਦਰ ਸਿੰਘ ਹਜੂਰੀ ਰਾਗੀ, ਭਾਈ ਸਤਪਾਲ ਸਿੰਘ ਵੱਲੋਂ ਕਥਾ, ਗੁਰਬਾਣੀ ਕੀਰਤਨ ਅਤੇ ਗੁਰਮਤਿ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪਹੁੰਚੀ ਇਲਾਕੇ ਦੀ ਸੰਗਤ ਨੂੰ ਪ੍ਰਸ਼ਾਦ ਦੇ ਰੂਪ ਵਿੱਚ ਵੱਖ ਵੱਖ ਕਿਸਮਾਂ ਦੇ ਫਲਦਾਰ ਅਤੇ ਛਾਂਦਾਰ ਪੌਦੇ ਵੰਡੇ ਗਏ। ਇਸ ਮੌਕੇ ਆਰਗੈਨਿਕ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਵਿੱਚ ਦੇਸੀ ਘੀ ਸ਼ਾਹਿਦ, ਆਟਾ, ਸਬਜ਼ੀਆਂ, ਫਲ, ਆਲੂ ਅਤੇ ਹੋਰ ਸਾਮਾਨ ਸ਼ਾਮਲ ਸੀ। ਸਮਾਗਮ ਦੌਰਾਨ ਆਯੁਰਵੈਦਿਕ ਅਤੇ ਹੋਮਿਓਪੈਥੀ ਮੈਡੀਕਲ ਕੈਂਪ ਵੀ ਲਗਾਇਆ ਅਤੇ ਸੰਗਤ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਅਤੇ ਗੁਰੂ ਕਾ ਲੰਗਰ ਅਤੁਟ ਵਰਤਿਆ। ਇਸ ਮੌਕੇ ਅਕਾਲੀ ਦਲ ਪਛੜੀ ਸ਼੍ਰੇਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਗੁਰਦੁਆਰਾ ਕਲਗੀਧਰ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਜਨਰਲ ਸਕੱਤਰ ਮਹਿੰਦਰ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ, ਗੁਰਦੁਆਰਾ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਮਨਜੀਤ ਸਿੰਘ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਮੀਤ ਪ੍ਰਧਾਨ ਤਰਲੋਚਨ ਸਿੰਘ ਅਤੇ ਹੋਰ ਕਮੇਟੀ ਮੈਂਬਰ ਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ