Share on Facebook Share on Twitter Share on Google+ Share on Pinterest Share on Linkedin ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਸਰੂਪ ਸਿੰਘ ਜਲੰਧਰ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਿਰਲੱਥ ਯੋਧੇ ਭਾਈ ਬਚਿੱਤਰ ਸਿੰਘ ਵੱਲੋਂ ਮੁਗਲ ਸੈਨਾ ਦੇ ਖੂੰਖਾਰ ਹਾਥੀ ਨੂੰ ਨਾਗਣੀ ਦੇ ਇੱਕੋ ਵਾਰ ਨਾਲ ਮਾਰਨ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸਰਵਣ ਕਰਵਾਇਆ। ਬੀਬੀ ਜਸਵੀਰ ਸਿੰਘ ਪਾਉਂਟਾ ਸਾਹਿਬ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਗਿਆਨੀ ਸ਼ੇਰ ਸਿੰਘ ਬੁੱਢਾ ਦਲ ਅੰਬਾਲਾ ਵਾਲੇ ਨੇ ਬੁੱਢਾ ਦਲ ਅਤੇ ਅਕਾਲ ਤਖ਼ਤ ਸਾਹਿਬ ਦੇ ਸੱਤਵੇਂ ਜਥੇਦਾਰ ਬਾਬਾ ਹਨੂਮਾਨ ਸਿੰਘ ਦੇ ਜੀਵਨ ਅਤੇ ਇਸ ਪਵਿੱਤਰ ਸਥਾਨ ’ਤੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਾਇਆ। ਭਾਈ ਜੋਗਿੰਦਰ ਸਿੰਘ ਜੋਗੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਲੁਧਿਆਣਾ, ਬੀਬੀ ਕੰਵਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ, ਬੀਬੀ ਉੱਤਮਜੀਤ ਕੌਰ, ਭਾਈ ਜਸਵਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਗੁਰਦੀਪ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ