ਮੁਹਾਲੀ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਥਾਂ ਥਾਂ ’ਤੇ ਲੰਗਰ ਅਤੇ ਠੰਢੇ ਮਿਲੇ ਜਲ ਦੀਆਂ ਛਬੀਲਾਂ ਲਗਾਈਆਂ। ਇੱਥੋਂ ਦੇ ਫੇਜ਼-3ਬੀ1 ਸਥਿਤ ਗੁਰਦੁਆਰਾ ਸਾਚਾ ਧਨ ਸਾਹਿਬ ਵਿੱਚ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਸਵੇਰੇ ਸ੍ਰੀ ਸਾਹਿਜ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੀਰ ਸਿੰਘ ਨੇ ਆਸਾ ਜੀ ਦੀ ਵਾਰ ਦਾ ਕੀਰਤਨ। ਉਪਰੰਤ ਸਾਬਕਾ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਗਿਆਨੀ ਮਨਮੋਹਨ ਸਿੰਘ ਨੇ ਗੁਰਮਤਿ ਵਿਚਾਰਾਂ ਕੀਤੀਆਂ। ਇਸਤਰੀ ਸਤਿਸੰਗ ਦੀਆਂ ਬੀਬੀਆਂ, ਭਾਈ ਹਿਰਦੇਜੀਤ ਸਿੰਘ, ਭਾਈ ਹਰਜੀਤ ਸਿੰਘ, ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਹਰਜੋਤ ਸਿੰਘ ਹਜ਼ੂਰੀ ਰਾਗੀ ਸ੍ਰੀ ਆਨੰਦਪੁਰ ਸਾਹਿਬ ਨੇ ਵੀ ਕੀਰਤਨ ਕੀਤਾ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਗੁਰੂ ਕਾ ਲੰਗਰ ਅਤੁੱਟ ਵਰਤਿਆ। ਸਾਰੇ ਜਥਿਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸੇ ਦੌਰਾਨ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਜਾ ਕੇ ਸ਼ਹੀਦੀ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਹੋਏ ਸਮਾਗਮ ਮੌਕੇ ਸ੍ਰੀ ਚੰਦੂਮਾਜਰਾ ਸਮੇਤ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਸਮੇਤ ਅਕਾਲੀ ਭਾਜਪਾ ਦੇ ਕੌਂਸਲਰ ਵੀ ਹਾਜ਼ਰ ਸਨ।
ਇੱਥੋਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿੱਚ ਸ਼ਹੀਦੀ ਪੁਰਬ ਮਨਾਇਆ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਅਤੇ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਰਜ਼ਾ ਵਿੱਚ ਰਹਿਣ ਦਾ ਸਬਕ ਪੜ੍ਹਾਉਂਦਿਆਂ ਮਾਰਸ਼ਲ ਜਜ਼ਬਾ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਪੰਥ ਦਰਦੀ ਸੰਗਤ ਨੂੰ ਸੰਜੀਦਗੀ ਨਾਲ ਕੌਮ ਦੀ ਸ਼ਾਨ ਅਤੇ ਚੜ੍ਹਦੀ ਕਲਾ ਲਈ ਉਪਰਾਲੇ ਕਰਨ ਦਾ ਪ੍ਰਣ ਕਰਨਾ ਚਾਹੀਦੇ ਹੈ। ਇੱਥੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6, ਗੁਰਦੁਆਰਾ ਸਿੰਘ ਸਭਾ ਫੇਜ਼-1 ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

Load More Related Articles

Check Also

ਰੋਟਰੀ ਕਲੱਬ ਆਫ਼ ਰਾਜਪੁਰਾ ਗਰੇਟਰ ਨੇ ਇੱਕ ਲੋੜਵੰਦ ਲੜਕੀ ਦਾ ਵਿਆਹ ਕਰਵਾਇਆ

ਰੋਟਰੀ ਕਲੱਬ ਆਫ਼ ਰਾਜਪੁਰਾ ਗਰੇਟਰ ਨੇ ਇੱਕ ਲੋੜਵੰਦ ਲੜਕੀ ਦਾ ਵਿਆਹ ਕਰਵਾਇਆ ‘ਆਪ’ ਵਿਧਾਇਕਾ ਸ੍ਰੀਮਤੀ ਨੀਨਾ ਮਿ…