Share on Facebook Share on Twitter Share on Google+ Share on Pinterest Share on Linkedin ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਅਤੇ ਸੈਕਟਰ-70 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਾਂਝੇ ਤੌਰ ’ਤੇ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਸਥਾਨਕ ਫੇਜ਼-7 ਦੇ ਸਕੂਲ ਕੈਂਪਸ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਖੁੱਲ੍ਹੇ ਗਰਾਊਂਡ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੀ ਅਰੰਭਤਾ ਵਿਦਿਆਰਥੀਆਂ ਵੱਲੋਂ ਪੇਸ਼ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਮਨੋਹਰ ਕੀਰਤਨ ਨਾਲ ਹੋਈ। ਇਸ ਦੌਰਾਨ ਕੇਜੀ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਪਾਠ ਰਾਹੀਂ ਦੱਸਿਆ ਕਿ ਜੋ ਕਦੇ ਝੂਠ ਨਾ ਬੋਲੇ, ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰੇ, ਸਭ ਦਾ ਆਦਰ-ਸਨਮਾਨ ਕਰੇ, ਉਹੀ ਗੁਰੂ ਦਾ ਸੱਚਾ ਸਿੱਖ ਅਖਵਾਉਂਦਾ ਹੈ। ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ’ਤੇ ਸ਼ਬਦ ‘ਸਾਂਤਿ ਪਈ ਗੁਰਿ ਸਤਿਗੁਰ ਪੂਰੇ’ ਉਚਾਰਿਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੀ ਮਹਿਮਾ ਵਿੱਚ ਕਵਿਤਾਵਾਂ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ, ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਅਤੇ ਮੈਨੇਜਰ ਅਮਰਜੀਤ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ‘ਕਿਰਤ ਕਰੋ’, ‘ਨਾਮ ਜਪੋ’, ‘ਵੰਡ ਛਕੋ’ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ