ਪਿੰਡ ਕੁੰਭੜਾ ਵਿੱਚ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਐਤਵਾਰ ਨੂੰ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਭਾਵਨ ਨਾਲ ਮਨਾਇਆ ਗਿਆ। ਇਸ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆਂ ਅਤੇ ਲੰਗਰ ਲਗਾਏ ਗਏ। ਗਰਾਮ ਪੰਚਾਇਤ ਪਿੰਡ ਕੰਬਾਲਾ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਰਪੰਚ ਅਮਰੀਕ ਸਿੰਘ ਦੀ ਦੇਖਰੇਖ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਪਿੰਡ ਕੁੰਭੜਾ ਵਿੱਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਇਆ ਅਤੇ ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਰਣਧੀਰ ਸਿੰਘ, ਗੁਰਨਾਮ ਸਿੰਘ, ਰਣਜੀਤ ਸਿੰਘ, ਨਛੱਤਰ ਸਿੰਘ, ਸਵਰਣ ਸਿੰਘ, ਬਲਜਿੰਦਰ ਸਿੰਘ, ਹਰਬੰਸ ਸਿੰਘ, ਦਲਜੀਤ ਕੌਰ, ਗੁਰਨਾਮ ਕੌਰ, ਗੁਰਿੰਦਰ ਸਿੰਘ, ਗੁਰਦੁਆਰਾ ਝਿੜੀ ਸਾਹਿਬ ਮੁਹਾਲੀ ਦੇ ਸਰਪ੍ਰਸਤ ਜਥੇਦਾਰ ਬਾਬਾ ਸਿਕੰਦਰ ਸਿੰਘ ਵੀ ਮੌਜੂਦ ਸਨ।
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸਭਾ ਦੇ ਪ੍ਰਧਾਨ ਆਰ.ਏ. ਸੁਮਨ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਉੱਚ ਕੋਟੀ ਦੇ ਰਾਗੀ, ਕਵੀਸ਼ਰੀ, ਸੰਤ ਮਹਾਂਪੁਰਸ਼ ਅਤੇ ਵਿਦਵਾਨ ਕਥਾ, ਕੀਰਤਨ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਹਰਿਆਣਾ ਦੇ ਸਾਬਕਾ ਵਧੀਕ ਮੁੱਖ ਸਕੱਤਰ ਰਮਿੰਦਰਾ ਜਾਖੂ ਅਤੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਵੀ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …