Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਚਲੇ ਧਾਰਮਿਕ ਸਮਾਗਮ ਵਿੱਚ ਭਾਈ ਮਹਿਤਾਬ ਸਿੰਘ ਕਰਨਾਲ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਛੇਵੇਂ ਪਾਤਿਸ਼ਾਹ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਤੇ ਜੁਲਮ ਦੇ ਵਿਰੁੱਧ ਜੰਗ ਲੜਨ ਦਾ ਪੂਰੇ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਓਂਕਾਰ ਸਿੰਘ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਪ੍ਰਿਤਪਾਲ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ, ਭਾਈ ਜੁਝਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਸ਼ੇਰ ਏ ਪੰਜਾਬ ਕਵੀਸ਼ਰੀ ਜਥਾ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। (ਬਾਕਸ ਆਈਟਮ) ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 23 ਜੂਨ ਨੂੰ ਸਿੱਖ ਰਾਜ ਦੇ ਮਹਾਨ ਥੰਮ ਸ਼ੇਰ-ਏ-ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰੀ ਅਤੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਸਾਰਾ ਦਿਨ ਹਰ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ