Nabaz-e-punjab.com

ਮੁਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਉਤਸਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਮੰਗਲਵਾਰ ਨੂੰ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਰਵਿਦਾਸ ਜੀ ਦਾ 642ਵਾਂ ਪ੍ਰਕਾਸ਼ ਉਤਸਵ ਬੜੀ ਧੂਮਧਾਮ ਅਤੇ ਸ਼ਰਧਾ ਭਾਵਨ ਨਾਲ ਮਨਾਇਆ ਗਿਆ। ਇਸ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਸਾਰਾ ਦਿਨ ਗੁਰਬਾਣੀ ਕੀਰਤਨ ਅਤੇ ਲੰਗਰ ਲਗਾਏ ਜਾਣਗੇ। ਗਰਾਮ ਪੰਚਾਇਤ ਪਿੰਡ ਕੰਬਾਲਾ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਰਪੰਚ ਅਮਰੀਕ ਸਿੰਘ ਦੀ ਦੇਖਰੇਖ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਵੱਖ ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ। ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ਅਤੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸੇ ਦੌਰਾਨ ਪਿੰਡ ਕੁੰਭੜਾ ਵਿੱਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਇਆ ਅਤੇ ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਰਣਧੀਰ ਸਿੰਘ, ਗੁਰਨਾਮ ਸਿੰਘ, ਰਣਜੀਤ ਸਿੰਘ, ਨਛੱਤਰ ਸਿੰਘ, ਸਵਰਣ ਸਿੰਘ, ਬਲਜਿੰਦਰ ਸਿੰਘ, ਹਰਬੰਸ ਸਿੰਘ, ਦਲਜੀਤ ਕੌਰ, ਗੁਰਨਾਮ ਕੌਰ, ਗੁਰਿੰਦਰ ਸਿੰਘ, ਗੁਰਦੁਆਰਾ ਝਿੜੀ ਸਾਹਿਬ ਮੁਹਾਲੀ ਦੇ ਸਰਪ੍ਰਸਤ ਜਥੇਦਾਰ ਬਾਬਾ ਸਿਕੰਦਰ ਸਿੰਘ ਵੀ ਮੌਜੂਦ ਸਨ।
ਇੰਝ ਪਿੰਡ ਸੋਹਾਣਾ ਵਿੱਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਿਆਂ ਉਸ ਵੇਲੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਉੱਚ-ਨੀਚ, ਛੂਤ-ਛਾਤ, ਭੇਖਾਂ-ਪਖੰਡਾਂ, ਨਾ-ਬਰਾਬਰੀ ਦਾ ਜ਼ੋਰਦਾਰ ਖੰਡਨ ਕੀਤਾ ਅਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ ਵਿੱਚ ਯਾਤਰਾ ਕਰਕੇ ਆਪ ਨੇ ਸਮਾਜਿਕ ਬਰਾਬਰਤਾ ਤੇ ਸਮਾਜਿਕ ਨਿਆਂ ਦਾ ਉਪਦੇਸ਼ ਦਿੱਤਾ। ਇਸ ਮੌਕੇ ਜ਼ਿਲ੍ਹਾ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਰਮਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ, ਗਿਆਨੀ ਗੁਰਮੁੱਖ ਸਿੰਘ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਦੇ ਪ੍ਰਧਾਨ ਸੰਤ ਸਿੰਘ, ਓਐਸਡੀ ਹਰਦੇਵ ਸਿੰਘ ਹਰਪਾਲਪੁਰ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…