Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਜਿੰਦਰ ਸਿੰਘ ਬਠਿੰਡੇ ਵਾਲਿਆਂ ਦੇ ਗੋਲਡਮੈਡਲਿਸਟ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ। ਭਾਈ ਹਰਨਾਮ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੁਖਦੇਵ ਸਿੰਘ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਤੋਂ ਇਲਾਵਾ ਅਵਤਾਰ ਸਿੰਘ ਆਲਮ ਅਤੇ ਲੁਧਿਆਣੇ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜੱਥਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਰਜਿੰਦਰ ਸਿੰਘ ਮੋਹਣੀ, ਭਾਈ ਸੰਦੀਪ ਸਿੰਘ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅੰਮ੍ਰਿਤ ਸੰਚਾਰ ਵਿੱਚ ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ’ਤੇ ਆਉਣ ਵਾਲੀ 8 ਅਕਤੂਬਰ ਨੂੰ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ , ਇਸ ਉਪਰੰਤ ਭਾਈ ਗੁਰਨਾਮ ਸਿੰਘ ਮੋਹੀ ਦਾ ਢਾਡੀ ਜੱਥਾ, ਭਾਈ ਸਤਿੰਦਰ ਪਾਲ ਸਿੰਘ ਜੀ ਲੁਧਿਆਣੇ ਵਾਲਿਆਂ ਦਾ ਅਖੰਡ ਕੀਰਤਨੀ ਜੱਥਾ, ਭਾਈ ਓਂਕਾਰ ਸਿੰਘ, ਭਾਈ ਲਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲੇ, ਭਾਈ ਨਿਸ਼ਾਨ ਸਿੰਘ ਜੀ ਪਟਿਆਲਾ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ