nabaz-e-punjab.com

ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੀ ਸਖ਼ਤ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਫੈਸਲੇ ਦਾ ਵਿਰੋਧ ਕਰਦੇ ਹੋਏ ਆਖਿਆ ਕਿ ਇਹ ਫੈਸਲਾ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਲਈ ਗਰੀਬ ਮਾਰੂ ਫੈਸਲਾ ਕੀਤਾ ਗਿਆ ਹੈ ਜੋ ਕਿ ਦੇਸ਼ ਅਤੇ ਖਾਸ ਕਰ ਪੰਜਾਬ ਵਾਸੀਆਂ ਲਈ ਨਾਮੋਸ਼ੀ ਭਰਿਆ ਹੈ।
ਸ੍ਰੀ ਬਡਹੇੜੀ ਨੇ ਆਖਿਆ ਕਿ ਮੋਦੀ ਸਰਕਾਰ ਅਮੀਰ ਲੋਕਾਂ ਖਾਸ ਕਰਕੇ ਉਦਯੋਗਿਕ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੇ ਫੈਸਲੇ ਕਰਨ ਲਈ ਪਹਿਲਾਂ ਵੀ ਸਾਬਤ ਹੋ ਚੁੱਕੀ ਹੈ, ਹੁਣ ਦੁਬਾਰਾ ਸਤਾ ਵਿੱਚ ਆਉਣ ਤੋਂ ਬਾਅਦ ਹੋਰ ਵੀ ਤੇਜ਼ ਹੋ ਗਈ ਹੈ ਹੁਣ ਗਰੀਬ ਹੋਰ ਵੀ ਗਰੀਬ ਹੋਵੇਗਾ ਅਤੇ ਵਪਾਰਕ ਕੰਪਨੀਆਂ ਜੋ ਭਾਜਪਾ ਨੂੰ ਫੰਡ ਦਿੰਦੀਆਂ ਹਨ, ਹੋਰ ਅਮੀਰ ਹੋਣਗੀਆਂ ਦੇਸ਼ ਦੀ ਆਰਥਿਕ ਹਾਲਤ ਹੋਰ ਵਿਗੜੇਗੀ। ਸ੍ਰੀ ਬਡਹੇੜੀ ਨੇ ਆਖਿਆ ਕਿ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਤਾਂ ਜੋ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਤੇ ਵਾਧੂ ਭਾਰ ਨਾ ਪਵੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…