Nabaz-e-punjab.com

ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਤੱਕ ਲਾਂਘਾ ਖੋਲ੍ਹਣ ਦਾ ਫੈਸਲਾ ਲੈ ਕੇ ਸਿੱਖਾਂ ਦਾ ਮਨ ਜਿੱਤਿਆ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਲਾਂਘਾ ਖੋਲ੍ਹਣ ਦੇ ਫੈਸਲੇ ਨਾਲ ਸਿੱਖਾਂ ਦਾ ਮਨ ਜਿੱਤ ਲਿਆ ਹੈ। ਜਿਸ ਨਾਲ ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਵਿੱਚ ਹਾਜ਼ਰੀ ਲਗਵਾਉਣ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰ. ਬੱਬੀ ਬਾਦਲ ਨੇ ਆਖਿਆ ਕਿ ਲਾਂਘਾ ਖੁੱਲ੍ਹਣ ਦਾ ਸੇਹਰਾ ਨਾਨਕ ਨਾਮ ਲੇਵਾਂ ਸੰਗਤਾਂ ਨੂੰ ਮਿਲਦਾ ਹੈ। ਜਿਨ੍ਹਾਂ ਦੀਆਂ ਅਰਦਾਸਾਂ ਸਦਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਕੋਸਿਸ਼ਾਂ ਸਦਕਾ ਇਹ ਸੰਭਵ ਹੋ ਸਕਿਆ ਹੈ। ਜਿਸ ਤਹਿਤ 26 ਨਵੰਬਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵਕਿਆ ਨਾਇਡੂ ਭਾਰਤ ਪਾਕ ਕੌਮਾਂਤਰੀ ਸਰਹੱਦ ’ਤੇ ਇਤਿਹਾਸਕ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ਹੁਣ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ ਨੂੰ ਯਾਦਗਾਰ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ।
ਸ੍ਰ. ਬੱਬੀ ਬਾਦਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਹਲਕੇ ਮੁਹਾਲੀ ਦੀ ਸਾਰੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰੇ ਕਰਕੇ ਹਲਕੇ ਵਿੱਚ ਪ੍ਰਕਾਸ਼ ਪੂਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਉਲੇਕੇ ਜਾਣਗੇ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕਰਮਜੀਤ ਸਿੰਘ ਪ੍ਰਧਾਨ, ਗੁਰਵਿੰਦਰ ਸਿੰਘ, ਮਾਨ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਜੀਤ ਸਿੰਘ, ਹਰਮਨਪ੍ਰੀਤ ਸਿੰਘ, ਹਰਦੀਪ ਸਿੰਘ, ਭਗਵੰਤ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਇਕਬਾਲ ਸਿੰਘ, ਨਰਿੰਦਰ ਸਿੰਘ, ਨਿਰਮਲ ਖਾਂਨ, ਬਲਦੇਵ ਸਿੰਘ, ਸੁਰਜੀਤ ਸਿੰਘ ਰਾਜਾ, ਪ੍ਰਿਤਪਾਲ ਸਿੰਘ, ਹਰਜਿੰਦਰ ਸਿੰਘ ਆਦਿ ਹਾਜਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…