ਪਾਕਿਸਤਾਨ ਨੂੰ ਮੂੰਹ ਤੋੜਵਾ ਜਵਾਬ ਦੇਣ ਲਈ ਕੇਂਦਰ ਸਰਕਾਰ ਫੌਰੀ ਸਖ਼ਤ ਕਦਮ ਚੁੱਕੇ: ਘਨੌਲੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਮਈ:
ਸ਼ਿਵ ਸੈਨਾ ਦੇ ਪ੍ਰਧਾਨ ਸੰਜੀਵ ਕੁਮਾਰ ਘਨੌਲੀ ਨੇ ਕਿਹਾ ਕਿ ਪਾਕਿਸਤਾਨ ਅੱਤਵਾਦੀ ਪੱਖੀ ਦੇਸ਼ ਹੈ ਤੇ ਉੱਥੋਂ ਦੀ ਸਰਕਾਰ ਦੀ ਮਿਲੀਭੁਗਤ ਨਾਲ ਭਾਰਤੀ ਫੌਜ ਦੇ ਸਿਰ ਝੁਕਾਏ ਜਾ ਰਹੇ ਹਨ ਅਗਰ ਕੇਂਦਰ ਸਰਕਾਰ ਸਖ਼ਤ ਕਦਮ ਚੁੱਕਦੀ ਤਾਂ ਕਈ ਨਾਗਰਿਕਾਂ ਨੂੰ ਬਚਾਇਆ ਜਾ ਸਕਦਾ ਸੀ ਅਤੇ ਵਿਰੋਧੀਆਂ ਦੇ ਸਿਰ ਝੁਕਾਏ ਜਾ ਸਕਦੇ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸੰਜੀਵ ਘਨੌਲੀ ਨੇ ਕਿਹਾ ਕਿ ਨੇ ਪਿਛਲੇ ਦਿਨੀ ਹਿੰਦੋਸਤਾਨ ਦੀ ਫੌਜ ਦੇ ਦੋ ਜਵਾਨਾਂ ਦੇ ਸਿਰ ਵੱਡ ਦਿੱਤੇ ਗਏ ਉਸ ਤੋਂ ਬਾਅਦ ਵੀ ਸਰਕਾਰ ਚੁੱਪ ਹੈ ਅਤੇ ਵਿਰੋਧੀ ਤਾਕਤਾਂ ਵੱਲੋਂ ਰਾਤ ਨੂੰ ਫਾਈਰਿੰਗ ਅਤੇ ਵਾਦੀ ਵਿੱਚ ਇਕ ਫੌਜ ਦੇ ਅਧਿਕਾਰੀ ਨੂੰ ਜਨਤਕ ਤੌਰ ’ਤੇ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ, ਪਰ ਭਾਜਪਾ ਨੂੰ ਮਾਰੇ ਗਏ ਦੇਸ਼ ਭਗਤਾਂ ਤੋਂ ਸਬਕ ਨਹੀਂ ਮਿਲਿਆ ਤੇ ਹੁਣ ਵੀ ਸਰਕਾਰ ਦੀ ਚੁੱਪੀ ਕਈ ਤਰ੍ਹਾਂ ਦੇ ਸੁਆਲ ਖੜੇ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਹੋਏ ਜਵਾਨਾਂ ਤੋਂ ਸਬਕ ਲੈ ਕੇ ਸਰਕਾਰ ਨੂੰ ਸਖ਼ਤ ਕਾਰਵਾਈ ਲਈ ਭਾਰਤੀ ਫੌਜ ਦੇ ਹੱਥ ਖੋਲ ਦੇਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਘਟਨਾਵਾਂ ਨੂੰ ਠੱਲ ਪੈ ਸਕੇ।
ਸ੍ਰੀ ਘਨੌਲੀ ਨੇ ਕਿਹਾ ਕਿ 21 ਮਈ ਨੂੰ ਅੰਮ੍ਰਿਤਸਰ ਵਿਚ ਪਾਕਿਸਤਾਨ ਦੇ ਵਿਰੋਧ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਘਨੌਲੀ ਦੱਸਿਆ ਕਿ ਫੌਜ ਨੇ ਮੰਗ ਕੀਤੀ ਸੀ ਕਿ ਜੇ ਮਹਿਬੂਬਾ ਸਰਕਾਰ ਵਾਦੀ ਵਿੱਚ ਅਮਨ ਸ਼ਾਂਤੀ ਬਰਕਰਾਰ ਰੱਖਣ ਵਿਚ ਅਸਫਲ ਹੈ ਅਤੇ ਉਸ ਤੋਂ ਉਥੇ ਦੀ ਸਥਿਤੀ ਕੰਟਰੋਲ ਨਹੀਂ ਹੋ ਸਕਦੀ। ਉਨ੍ਹਾਂ ਪ੍ਰਧਾਨ ਮੰਤਰੀ ਤੇ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਵਕ ਬਿਆਨਬਾਜ਼ੀ ਕਰ ਸਕਦੇ ਹਨ ਪਰ ਅਜਿਹੀਆਂ ਤਾਕਤਾਂ ਨਾਲ ਨਜਿੱਠਣ ਲਈ ਸਖਤੀ ਕਰਨੀ ਲਾਜਮੀ ਹੈ ਅਤੇ ਨਾਲ ਹੀ ਉਨ੍ਹਾਂ ਭਾਰਤੀ ਫੌਜ ਨੂੰ ਆਪਣੀ ਮਰਜੀ ਨਾਲ ਕੰਮ ਕਰਨ ਦੀ ਮੰਗ ਕੀਤੀ ਤਾਂ ਜੋ ਵਿਰੋਧੀਆਂ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਿਵ ਸੈਨਾ ਵੱਲੋਂ 21 ਮਈ ਨੂੰ ਅੰਮ੍ਰਿਤਸਰ ਵਿਚ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਵਿਚਾਰ ਕਰਨ ਉਪਰੰਤ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਉਨ੍ਹਾਂ ਸ਼ਿਵ ਸੈਨਾ ਦੇ ਸਮੁਚੇ ਅਹੁਦੇਦਾਰਾਂ ਨੂੰ ਉਕਤ ਮੀਟਿੰਗ ਵਿਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਪਾਕਿਸਤਾਨ ਦੀ ਕਾਰਵਾਈ ਖਿਲਾਫ ਰਣਨੀਤੀ ਬਣਾਈ ਜਾ ਸਕੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…